ਤਰਨਤਾਰਨ ਫਰਜ਼ੀ ਮੁਕਾਬਲਾ ਮਾਮਲੇ ਵਿੱਚ 32 ਸਾਲਾਂ ਬਾਅਦ ਸਜ਼ਾ, ਸੇਵਾਮੁਕਤ ਐਸਐਸਪੀ ਸਮੇਤ 5 ਨੂੰ ਉਮਰ ਕੈਦ ਦੀ ਸਜ਼ਾ
Punjab News: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਦੇ ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ, ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਅਤੇ 5 ਹੋਰ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਸਾਰਿਆਂ ‘ਤੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 302 ਅਤੇ 120-ਬੀ […]
By :
Amritpal Singh
Updated On: 04 Aug 2025 16:06:PM

Punjab News: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਦੇ ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ, ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਅਤੇ 5 ਹੋਰ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਇਨ੍ਹਾਂ ਸਾਰਿਆਂ ‘ਤੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਪਹਿਲਾਂ ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਉਨ੍ਹਾਂ ਵਿੱਚੋਂ 5 ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ।
ਬਾਕੀ 5 ਮੁਲਜ਼ਮਾਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦੇਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ 32 ਸਾਲਾਂ ਬਾਅਦ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਹੈ ਅਤੇ ਉਹ ਚਾਹੁੰਦੇ ਹਨ ਕਿ ਅਦਾਲਤ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ।