Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਕਮਰੇ ’ਚੋਂ ਮਿਲੀ ਲਟਕਦੀ ਮਿਲੀ ਬ੍ਰਿਸ਼ਟੀ ਮੁਖਰਜੀ ਦੀ ਲਾਸ਼

Mamata Banerjee niece Birbhum suicide; ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਭਤੀਜੀ ਬ੍ਰਿਸ਼ਟੀ ਮੁਖਰਜੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਬੋਲਪੁਰ ਦੇ ਰਾਮਪੁਰਹਾਟ ਇਲਾਕੇ ਵਿੱਚ ਇੱਕ ਕਮਰੇ ’ਚੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ। 28 ਸਾਲਾ ਬ੍ਰਿਸ਼ਟੀ ਮੁਖਰਜੀ ਬੋਲਪੁਰ ਦੇ ਇੱਕ ਅਪਰ ਪ੍ਰਾਇਮਰੀ ਸਕੂਲ ਵਿੱਚ ਨਾਨ-ਟੀਚਿੰਗ ਸਟਾਫ਼ ਵਜੋਂ ਕੰਮ […]
Jaspreet Singh
By : Updated On: 01 Sep 2026 17:08:PM
ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਕਮਰੇ ’ਚੋਂ ਮਿਲੀ ਲਟਕਦੀ ਮਿਲੀ ਬ੍ਰਿਸ਼ਟੀ ਮੁਖਰਜੀ ਦੀ ਲਾਸ਼

Mamata Banerjee niece Birbhum suicide; ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਭਤੀਜੀ ਬ੍ਰਿਸ਼ਟੀ ਮੁਖਰਜੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਬੋਲਪੁਰ ਦੇ ਰਾਮਪੁਰਹਾਟ ਇਲਾਕੇ ਵਿੱਚ ਇੱਕ ਕਮਰੇ ’ਚੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ।

ਇਸ਼ਤਿਹਾਰ

28 ਸਾਲਾ ਬ੍ਰਿਸ਼ਟੀ ਮੁਖਰਜੀ ਬੋਲਪੁਰ ਦੇ ਇੱਕ ਅਪਰ ਪ੍ਰਾਇਮਰੀ ਸਕੂਲ ਵਿੱਚ ਨਾਨ-ਟੀਚਿੰਗ ਸਟਾਫ਼ ਵਜੋਂ ਕੰਮ ਕਰਦੀ ਸੀ। ਉਸ ਦੀ ਨੌਕਰੀ ਮਾਰਚ 2023 ਵਿੱਚ ਚਲੀ ਗਈ ਸੀ, ਜਿਸ ਤੋਂ ਬਾਅਦ ਉਹ ਕਾਫੀ ਪਰੇਸ਼ਾਨ ਰਹਿੰਦੀ ਸੀ।

ਪਰਿਵਾਰ ਮੁਤਾਬਕ ਬ੍ਰਿਸ਼ਟੀ ਪਿਛਲੇ ਕੁਝ ਸਾਲਾਂ ਤੋਂ ਡਿਪ੍ਰੈਸ਼ਨ ਨਾਲ ਜੂਝ ਰਹੀ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਬ੍ਰਿਸ਼ਟੀ ਮੁਖਰਜੀ ਮਮਤਾ ਬੈਨਰਜੀ ਦੇ ਮਾਮਾ ਨਿਹਾਰ ਮੁਖਰਜੀ ਦੀ ਧੀ ਸੀ, ਜੋ ਸਥਾਨਕ ਆਗੂ ਵੀ ਹਨ।

ਬ੍ਰਿਸ਼ਟੀ ਦੀ ਨੌਕਰੀ ਉਨ੍ਹਾਂ 26 ਹਜ਼ਾਰ ਅਧਿਆਪਕ ਅਤੇ ਗੈਰ-ਅਧਿਆਪਕ ਅਹੁਦਿਆਂ ਵਿੱਚੋਂ ਇੱਕ ਸੀ, ਜਿਨ੍ਹਾਂ ਦੀ ਭਰਤੀ ਪ੍ਰਕਿਰਿਆ ਵਿੱਚ ਗੜਬੜੀਆਂ ਦੇ ਦੋਸ਼ਾਂ ਕਾਰਨ ਕਲਕੱਤਾ ਹਾਈਕੋਰਟ ਨੇ ਰੱਦ ਕਰ ਦਿੱਤੀ ਸੀ ਅਤੇ ਸੁਪਰੀਮ ਕੋਰਟ ਨੇ ਵੀ ਇਸ ਫੈਸਲੇ ਨੂੰ ਬਰਕਰਾਰ ਰੱਖਿਆ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਅਦਾਲਤੀ ਫੈਸਲੇ ਤੋਂ ਬਾਅਦ ਉਹ ਕਾਫੀ ਤਣਾਅ ਵਿੱਚ ਸੀ। ਇਸ ਤੋਂ ਇਲਾਵਾ ਉਹ ਤਲਾਕ ਦੀ ਪ੍ਰਕਿਰਿਆ ਵਿੱਚੋਂ ਵੀ ਲੰਘ ਰਹੀ ਸੀ। ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News