Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ATM ‘ਚੋਂ ਪੈਸੇ ਕਢਵਾਉਣ ਗਿਆ ਵਿਅਕਤੀ ਠੱਗੀ ਦਾ ਹੋਇਆ ਸ਼ਿਕਾਰ

ATM Robbery In Gurdaspur:ਅੱਜ ਦੇ ਸਮੇਂ ਚ ਜਿੱਥੇ ਆਨਲਾਈਨ ਠੱਗੀਆਂ ਦੇ ਮਾਮਲਿਆਂ ਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਏ ਉਥੇ ਹੀ ਦੂਜੇ ਪਾਸੇ ਏਟੀਐਮ ਚੋਂ ਧੋਖੇ ਨਾਲ ਪੈਸੇ ਕਢਵਾਉਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਨੇ। ਤਾਜ਼ਾ ਮਾਮਲਾ ਹੁਸਿ਼ਆਰਪੁਰ ਤੋਂ ਹੀ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਨੌਜਵਾਨ ਨੂੰ ਗੁੰਮਰਾਹ ਕਰਕੇ 2 ਨੌਸਰਬਾਜ਼ਾਂ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ATM ‘ਚੋਂ ਪੈਸੇ ਕਢਵਾਉਣ ਗਿਆ ਵਿਅਕਤੀ ਠੱਗੀ ਦਾ ਹੋਇਆ ਸ਼ਿਕਾਰ
ATM Robbery

ATM Robbery In Gurdaspur:ਅੱਜ ਦੇ ਸਮੇਂ ਚ ਜਿੱਥੇ ਆਨਲਾਈਨ ਠੱਗੀਆਂ ਦੇ ਮਾਮਲਿਆਂ ਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਏ ਉਥੇ ਹੀ ਦੂਜੇ ਪਾਸੇ ਏਟੀਐਮ ਚੋਂ ਧੋਖੇ ਨਾਲ ਪੈਸੇ ਕਢਵਾਉਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਨੇ।

ਤਾਜ਼ਾ ਮਾਮਲਾ ਹੁਸਿ਼ਆਰਪੁਰ ਤੋਂ ਹੀ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਨੌਜਵਾਨ ਨੂੰ ਗੁੰਮਰਾਹ ਕਰਕੇ 2 ਨੌਸਰਬਾਜ਼ਾਂ ਨੇ ਉਸਦਾ ਏਟੀਐਮ ਬਦਲ ਲਿਆ। ਫਿਰ ਉਸਦੇ ਖਾਤੇ ਚੋਂ 22 ਹਜ਼ਾਰ ਰੁਪਏ ਕਢਵਾ ਲਏ। ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਪਰਮਜੀਤ ਸਿੰਘ ਵਾਸੀ ਆਦਮਵਾਲ ਗੜ੍ਹੀ ਥਾਣਾ ਹਰਿਆਣਾ ਨੇ ਦੱਸਿਆ ਕਿ ਉਹ ਇਕ ਨਿੱਜੀ ਫੈਕਟਰੀ ਚ ਕੰਮ ਕਰਦਾ ਹੈ ਤੇ ਕੱਲ੍ਹ ਸਵੇਰੇ ਕਰੀਬ ਸਾਢੇ 10 ਵਜੇ ਬਾਗਪੁਰ ਸਥਿਤ ਐਚਡੀਐਫਸੀ ਦੇ ਏਟੀਐਮ ਚੋਂ ਪੈਸੇ ਕਢਵਾਉਣ ਗਿਆ ਸੀ। ਜਦੋਂ ਪੈਸੇ ਕਢਵਾ ਕੇ ਵਾਪਿਸ ਮੁੜਨ ਲੱਗਾ ਤਾਂ ਇੰਨੇ ਨੂੰ ਉਥੇ ਖੜ੍ਹੇ 2 ਵਿਅਕਤੀਆਂ ਨੇ ਉਸਨੂੰ ਗੱਲਾਂ ਚ ਲੈ ਕੇ ਉਸਦਾ ਏਟੀਐਮ ਬਦਲ ਲਿਆ। ਫਿਰ ਉਸ ਚੋਂ 22 ਹਜ਼ਾਰ ਰੁਪਏ ਕਢਵਾ ਲਏ।

ਨੌਜਵਾਨ ਨੇ ਦੱਸਿਆ ਕਿ ਜਦੋਂ ਉਸ ਵਲੋਂ ਆ ਕੇ ਸੀਸੀਟੀਵੀ ਚੈਕ ਕੀਤੀ ਗਈ ਤਾਂ ਉਸ ਵਿਚ ਨਜ਼ਰ ਆਇਆ ਕਿ 2 ਵਿਅਕਤੀਆਂ ਵਲੋਂ ਉਸ ਤੋਂ ਚਾਲਾਕੀ ਨਾਲ ਏਟੀਐਮ ਬਦਲ ਲਿਆ ਗਿਆ ਏ। ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਉਕਤ ਨੌਸਰਬਾਜ਼ਾ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਪੈਸੇ ਵਾਪਿਸ ਕਰਵਾਉਣ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News