Manish Sisodia visits Punjab floods; ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪ੍ਰਭਾਵਿਤ ਲੋਕਾਂ ਦੇ ਘਰ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਹਨਾਂ ਨੂੰ ਹੱਲ ਕਰਾਉਣ ਦਾ ਭਰੋਸਾ ਦਵਾਇਆ ਗਿਆ।
ਅੱਜ ਕਿਸ਼ਤੀ ਰਾਹੀਂ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਤੱਕ ਪਹੁੰਚਣ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਹਲਕਾ ਇੰਚਾਰਜ ਆਗੂ ਵਰਕਰ ਇਸ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਦੇ ਵਿੱਚ ਡਟੇ ਹੋਏ ਹਨ। ਉੱਥੇ ਹੀ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਰੋਜ਼ਾਨਾ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਸ ਸਮੱਸਿਆ ਤੋਂ ਪੱਕੇ ਤੌਰ ਤੇ ਛੁਟਕਾਰਾ ਦਿਵਾਇਆ ਜਾ ਸਕੇ ਇਸ ਲਈ ਢੁਕਵੇ ਕਦਮ ਚੁੱਕੇ ਜਾਣਗੇ।