Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Manjinder Singh Lalpura: ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ! ਹਾਈਕੋਰਟ ਨੇ ਵਿਧਾਇਕ ਸਮੇਤ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

MLA Manjinder Singh Lalpura: ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਆਗੂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਤਰਨਤਾਰਨ ਦੇ ਜਸਵੰਤ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ […]
Nishant Malyan
By : Updated On: 23 Feb 2026 17:19:PM
Manjinder Singh Lalpura: ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ! ਹਾਈਕੋਰਟ ਨੇ ਵਿਧਾਇਕ ਸਮੇਤ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

MLA Manjinder Singh Lalpura: ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਆਗੂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਤਰਨਤਾਰਨ ਦੇ ਜਸਵੰਤ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਮਨਜਿੰਦਰ ਸਿੰਘ ਲਾਲਪੁਰਾ, ਪੰਜਾਬ ਸਰਕਾਰ (Punjab Government) ਅਤੇ ਹੋਰਾਂ ਨੂੰ ਪਟੀਸ਼ਨ ‘ਤੇ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤੇ ਹਨ।

ਇਸ਼ਤਿਹਾਰ

ਪਟੀਸ਼ਨਕਰਤਾ ਨੇ ਹਾਈਕੋਰਟ ‘ਚ ਕੀ ਕਿਹਾ ?

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਾਲਪੁਰਾ ਨੂੰ ਤਰਨਤਾਰਨ ਦੀ ਇੱਕ ਅਦਾਲਤ ਨੇ 2013 ਵਿੱਚ ਇੱਕ ਔਰਤ ‘ਤੇ ਹਮਲਾ ਕਰਨ ਅਤੇ ਐਸਸੀ/ਐਸਟੀ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਸੀ ਅਤੇ ਪਿਛਲੇ ਸਾਲ ਸਤੰਬਰ ਵਿੱਚ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੇ ਤਹਿਤ, ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਉਸਦੀ ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ। ਇਸ ਦੇ ਬਾਵਜੂਦ, ਹਾਈ ਕੋਰਟ ਨੇ ਅੱਜ ਤੱਕ ਉਸਦੀ ਮੈਂਬਰਸ਼ਿਪ ਰੱਦ ਨਾ ਕਰਨ ਨੂੰ ਚੁਣੌਤੀ ਦਿੱਤੀ ਹੈ।

ਪਟੀਸ਼ਨਕਰਤਾ ਦਾ ਇਲਜ਼ਾਮ ਹੈ ਕਿ ਹਾਈ ਕੋਰਟ ਨੇ ਅਜੇ ਤੱਕ ਲਾਲਪੁਰਾ ‘ਤੇ ਲਗਾਈ ਗਈ ਸਜ਼ਾ ‘ਤੇ ਰੋਕ ਨਹੀਂ ਲਗਾਈ ਹੈ, ਜੋ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਸਿੱਟੇ ਵਜੋਂ, ਪਟੀਸ਼ਨਕਰਤਾ ਨੇ ਹੁਣ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ, ਲਾਲਪੁਰਾ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ 30 ਮਾਰਚ ਤੱਕ ਜਵਾਬ ਮੰਗਿਆ ਹੈ।

ਵਿਧਾਇਕ ਨੂੰ ਛੇੜਛਾੜ ਮਾਮਲੇ ‘ਚ ਸੁਣਾਈ ਗਈ ਸੀ ਸਜ਼ਾ

ਦੱਸ ਦਈਏ ਕਿ ਹੈ ਕਿ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਹਮਲੇ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਪੁਲਿਸ ਨੇ ਵਿਧਾਇਕ ਸਮੇਤ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 12 ਸਤੰਬਰ ਨੂੰ ਸੁਣਵਾਈ ਤੋਂ ਬਾਅਦ, ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

Read Latest News and Breaking News at Daily Post TV, Browse for more News

Ad
Ad

Punjab District News