Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

5 ਪੁੱਤ ਗੁਆ ਚੁੱਕੀ ਮਨਜੀਤ ਕੌਰ ਤੋਂ ਮਨਕੀਰਤ ਔਲਖ ਦੇ ਨਾਮ ‘ਤੇ 12 ਹਜ਼ਾਰ ਦੀ ਠੱਗੀ

Sultanpur Lodhi cyber fraud; ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਵਿੱਚ ਇੱਕ ਬੇਹੱਦ ਦਰਦਨਾਕ ਸਾਇਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸ ਘਟਨਾ ਵਿੱਚ ਸਾਇਬਰ ਠੱਗਾਂ ਨੇ ਇੱਕ ਅਜਿਹੀ ਮਾਂ ਨੂੰ ਨਿਸ਼ਾਨਾ ਬਣਾਇਆ ਜੋ ਪਹਿਲਾਂ ਹੀ ਆਪਣੀ ਜ਼ਿੰਦਗੀ ਦੇ ਸਭ ਤੋਂ ਵੱਡੇ ਦੁੱਖ ਸਹਿ ਰਹੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
5 ਪੁੱਤ ਗੁਆ ਚੁੱਕੀ ਮਨਜੀਤ ਕੌਰ ਤੋਂ ਮਨਕੀਰਤ ਔਲਖ ਦੇ ਨਾਮ ‘ਤੇ 12 ਹਜ਼ਾਰ ਦੀ ਠੱਗੀ

Sultanpur Lodhi cyber fraud; ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਵਿੱਚ ਇੱਕ ਬੇਹੱਦ ਦਰਦਨਾਕ ਸਾਇਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸ ਘਟਨਾ ਵਿੱਚ ਸਾਇਬਰ ਠੱਗਾਂ ਨੇ ਇੱਕ ਅਜਿਹੀ ਮਾਂ ਨੂੰ ਨਿਸ਼ਾਨਾ ਬਣਾਇਆ ਜੋ ਪਹਿਲਾਂ ਹੀ ਆਪਣੀ ਜ਼ਿੰਦਗੀ ਦੇ ਸਭ ਤੋਂ ਵੱਡੇ ਦੁੱਖ ਸਹਿ ਰਹੀ ਹੈ।

ਪੀੜਤ ਮਹਿਲਾ ਮਨਜੀਤ ਕੌਰ ਨੇ ਦੱਸਿਆ ਕਿ ਉਸਦੇ 5 ਪੁੱਤ ਪਹਿਲਾਂ ਹੀ ਨਸ਼ੇ ਦੀ ਭੇਟ ਚੜ੍ਹ ਕੇ ਇਸ ਦੁਨੀਆਂ ਤੋਂ ਚਲੇ ਗਏ ਹਨ। ਆਪਣੇ ਪੁੱਤਰਾਂ ਨੂੰ ਖੋਣ ਤੋਂ ਬਾਅਦ ਉਹ ਪਹਿਲਾਂ ਹੀ ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟ ਚੁੱਕੀ ਸੀ, ਪਰ ਹੁਣ ਸਾਇਬਰ ਠੱਗਾਂ ਨੇ ਉਸਦੀ ਮਜ਼ਬੂਰੀ ਅਤੇ ਭਾਵਨਾਵਾਂ ਦਾ ਫਾਇਦਾ ਚੁੱਕਦਿਆਂ ਉਸ ਨਾਲ 12 ਹਜ਼ਾਰ ਰੁਪਏ ਦੀ ਠੱਗੀ ਕਰ ਲਈ।

ਜਾਣਕਾਰੀ ਅਨੁਸਾਰ ਕੁਝ ਵਿਦੇਸ਼ੀ ਨੰਬਰਾਂ ਤੋਂ ਮਨਜੀਤ ਕੌਰ ਨੂੰ ਫੋਨ ਆਏ। ਠੱਗਾਂ ਨੇ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਵਰਤਦਿਆਂ ਮਹਿਲਾ ਨੂੰ ਲੱਖਾਂ ਰੁਪਏ ਦੇਣ ਦਾ ਲਾਲਚ ਦਿੱਤਾ। ਗੱਲਾਂ ਵਿੱਚ ਫਸਾ ਕੇ ਉਸ ਤੋਂ ਸਕੈਨਰ ਅਤੇ ਅਕਾਊਂਟ ਨੰਬਰ ਰਾਹੀਂ ਪੈਸੇ ਟ੍ਰਾਂਸਫਰ ਕਰਵਾ ਲਏ ਗਏ।

ਰੋ-ਰੋ ਕੇ ਆਪਣਾ ਦਰਦ ਬਿਆਨ ਕਰਦਿਆਂ ਮਨਜੀਤ ਕੌਰ ਨੇ ਕਿਹਾ ਕਿ ਉਹ ਪਹਿਲਾਂ ਹੀ ਆਪਣੇ ਪੁੱਤਰਾਂ ਨੂੰ ਗੁਆ ਕੇ ਅੰਦਰੋਂ ਟੁੱਟ ਚੁੱਕੀ ਹੈ ਅਤੇ ਹੁਣ ਠੱਗਾਂ ਨੇ ਉਸਦੀ ਆਖ਼ਰੀ ਉਮੀਦ ਵੀ ਲੁੱਟ ਲਈ। ਇਲਾਕੇ ਦੇ ਲੋਕਾਂ ਵਿੱਚ ਵੀ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਮਾਮਲਾ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਸਾਇਬਰ ਠੱਗ ਹੁਣ ਇਨਸਾਨੀਅਤ ਦੀ ਹਰ ਹੱਦ ਪਾਰ ਕਰ ਚੁੱਕੇ ਹਨ। ਉਹ ਉਹਨਾਂ ਲੋਕਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ ਜੋ ਪਹਿਲਾਂ ਹੀ ਸਮੇਂ ਦੀ ਮਾਰ ਸਹਿ ਰਹੇ ਹਨ। ਲੋਕਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਪੈਸੇ ਲੁੱਟਣਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।

ਪ੍ਰਸ਼ਾਸਨ ਅਤੇ ਸਾਇਬਰ ਸੈੱਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਅਣਜਾਣ ਨੰਬਰ, ਲਾਲਚ ਭਰੇ ਫੋਨ ਜਾਂ ਇਨਾਮ ਦੇ ਝਾਂਸੇ ਵਿੱਚ ਨਾ ਆਉਣ ਅਤੇ ਆਪਣੀ ਬੈਂਕਿੰਗ ਜਾਂ ਨਿੱਜੀ ਜਾਣਕਾਰੀ ਕਿਸੇ ਨਾਲ ਵੀ ਸਾਂਝੀ ਨਾ ਕਰਨ।

Read Latest News and Breaking News at Daily Post TV, Browse for more News

Ad
Ad

Punjab District News