Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ ਹੈ। ਉੱਥੇ ਹੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈਕੇ ਕਾਰਵਾਈ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਐਕਸ਼ਨ ਲਿਆ ਹੈ।
ਕੈਬਨਿਟ ਮੰਤਰੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਹੋਇਆਂ 9 ਡਾਟਾ ਐਂਟਰੀ ਓਪਰੇਟਰ ਅਤੇ ਸਿਕਿਊਰਿਟੀ ਗਾਰਡਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸੀਨੀਅਰ ਅਸਿਸਟੈਂਟ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਤੁਰੰਤ ਮੁਅੱਤਲ ਕੀਤਾ ਗਿਆ ਹੈ।
ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ
ਜ਼ਿਕਰ ਕਰ ਦਈਏ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਭਾਵੇਂ ਕੋਈ ਅਪਣਾ ਹੋਵੇ ਜਾਂ ਪਰਾਇਆ ਪਰ ਕਿਸੇ ਨੂੰ ਇਸ ਮਾਮਲੇ ਵਿੱਚ ਬਦਰਾਸ਼ ਨਹੀਂ ਕੀਤਾ ਜਾਵੇਗਾ। ਜਿੱਥੇ ਪਹਿਲਾਂ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਆਪਣੇ ਮੰਤਰੀਆਂ ਵਿਰੁੱਧ ਵੀ ਕਾਰਵਾਈ ਕਰ ਚੁੱਕੀ ਹੈ ਅਤੇ ਸਰਕਾਰ ਜੇਲ੍ਹ ਵੀ ਭੇਜ ਚੁੱਕੀ ਹੈ। ਇਸ ਤਹਿਤ ਅੱਜ ਵੀ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਹੋਇਆਂ ਸਿਕਿਊਰਿਟੀ ਗਾਰਡ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ।