Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਗਿਆ ਮਨਾਇਆ

Latest News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਗਿਆ ਮਨਾਇਆ

Latest News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਮੌਕੇ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੱਸਿਆ ਗਿਆ ਕਿ ਦਸੰਬਰ 1992 ਵਿੱਚ ਉਨ੍ਹਾਂ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਭਾਰੀ ਤਸ਼ੱਦਦ ਕੀਤਾ ਗਿਆ ਅਤੇ 1 ਜਨਵਰੀ 1993 ਨੂੰ ਉਹ ਸ਼ਹੀਦ ਹੋ ਗਏ। ਉਸ ਸਮੇਂ ਸਰਕਾਰ ਵੱਲੋਂ ਭਾਈ ਕਾਉਂਕੇ ਦੀ ਹਿਰਾਸਤ ਨੂੰ ਨਕਾਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਚਸ਼ਮਦੀਦ ਗਵਾਹੀਆਂ ਦੇ ਆਧਾਰ ‘ਤੇ ਸੱਚ ਸਾਹਮਣੇ ਆਇਆ। ਭਾਈ ਕਾਉਂਕੇ ਦੀ ਸ਼ਹਾਦਤ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਸਿੱਖ ਕੌਮ ਦੀਆਂ ਭਾਵਨਾਵਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਗਿਆ।

ਵਕਤਾਵਾਂ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਅਤੇ ਕਾਨੂੰਨ ਦੀ ਬਰਾਬਰੀ ਦੇ ਸਿਧਾਂਤ ਅਨੁਸਾਰ ਨਿਆਂ ਹੋਣਾ ਲਾਜ਼ਮੀ ਹੈ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਵੀ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਦੀ।

ਇਸ ਮੌਕੇ ਭਾਈ ਕਾਉਂਕੇ ਦੇ ਪੋਤਰੇ ਸ. ਅਵਜੋਤ ਸਿੰਘ ਦੀ ਹਾਜ਼ਰੀ ਨੇ ਸੰਗਤ ਦਾ ਵਿਸ਼ੇਸ਼ ਧਿਆਨ ਖਿੱਚਿਆ, ਜੋ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਵਕਤਾਵਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਵੱਲੋਂ ਵਿਰਾਸਤ ਨੂੰ ਅੱਗੇ ਵਧਾਉਣਾ ਸਿੱਖ ਕੌਮ ਲਈ ਹੌਂਸਲਾ ਬਖ਼ਸ਼ਣ ਵਾਲੀ ਗੱਲ ਹੈ।

ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਅਵਸਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਦੁਨੀਆ ਭਰ ਵਿੱਚ ਨਵਾਂ ਸਾਲ ਮਨਾਇਆ ਜਾ ਰਿਹਾ ਹੈ, ਉਸ ਵੇਲੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਯਾਦ ਕਰਦੀ ਹੈ, ਜੋ ਕੌਮ ਦਾ ਅਮੂਲ ਸਰਮਾਇਆ ਹਨ।

Read Latest News and Breaking News at Daily Post TV, Browse for more News

Ad
Ad

Punjab District News