Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਤਰਨਤਾਰਨ ‘ਚ ਘਰ ਉਪਰੋਂ ਲੰਘਦੀਆਂ ਬਿਜਲੀ ਤਾਰਾਂ ਦੀ ਲਪੇਟ ‘ਚ ਆਉਣ ਮਿਸਤਰੀ ਦੀ ਮੌਤ, ਮਜਦੂਰ ਜ਼ਖ਼ਮੀ

ਤਰਨਤਾਰਨ ਦੇ ਫੋਕਲ ਪੁਆਇੰਟ ਸਥਿਤ ਰਿਹਾਇਸ਼ੀ ਕਲੋਨੀ ਵਿੱਚ ਇੱਕ ਘਰ ਦੀ ਛੱਤ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਹਾਈਪਰਟੈਸ਼ਨ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਘਰ ਦੀ ਛੱਤ ‘ਤੇ ਉਸਾਰੀ ਦਾ ਕੰਮ ਕਰ ਰਹੇ ਰਾਜ ਮਿਸਤਰੀ ਦੀ ਮੌਕੇ ‘ਤੇ ਮੋਤ ਹੋ ਗਈ, ਜਦਕਿ ਉਸ ਦੇ ਨਾਲ ਕੰਮ ਕਰ ਰਿਹਾ ਮਜਦੂਰ ਝੁਲਸਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ […]
Nishant Malyan
By : Updated On: 05 Apr 2026 14:02:PM
ਤਰਨਤਾਰਨ ‘ਚ ਘਰ ਉਪਰੋਂ ਲੰਘਦੀਆਂ ਬਿਜਲੀ ਤਾਰਾਂ ਦੀ ਲਪੇਟ ‘ਚ ਆਉਣ ਮਿਸਤਰੀ ਦੀ ਮੌਤ, ਮਜਦੂਰ ਜ਼ਖ਼ਮੀ

ਤਰਨਤਾਰਨ ਦੇ ਫੋਕਲ ਪੁਆਇੰਟ ਸਥਿਤ ਰਿਹਾਇਸ਼ੀ ਕਲੋਨੀ ਵਿੱਚ ਇੱਕ ਘਰ ਦੀ ਛੱਤ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਹਾਈਪਰਟੈਸ਼ਨ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਘਰ ਦੀ ਛੱਤ ‘ਤੇ ਉਸਾਰੀ ਦਾ ਕੰਮ ਕਰ ਰਹੇ ਰਾਜ ਮਿਸਤਰੀ ਦੀ ਮੌਕੇ ‘ਤੇ ਮੋਤ ਹੋ ਗਈ, ਜਦਕਿ ਉਸ ਦੇ ਨਾਲ ਕੰਮ ਕਰ ਰਿਹਾ ਮਜਦੂਰ ਝੁਲਸਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਇਸ਼ਤਿਹਾਰ

ਘਰ ਦੀ ਉਸਾਰੀ ਦਾ ਕਰਵਾਇਆ ਜਾ ਰਿਹਾ ਕੰਮ

ਮ੍ਰਿਤਕ ਦੀ ਪਹਿਚਾਣ ਨੇੜਲੇ ਪਿੰਡ ਝੰਡੇਰ ਵਾਸੀ ਸੌਨੂੰ ਸਿੰਘ ਪ੍ਰਿੰਸ ਵੱਜੋ ਹੋਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਛੋਟੇ ਬੱਚੇ ਛੱਡ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਦਾ ਮਾਲਕ ਰੇਲਵੇ ਪੁਲਿਸ ਵਿਚ ਸਹਾਇਕ ਥਾਣੇਦਾਰ ਵੱਜੋਂ ਤੈਨਾਤ ਹੈ ਅਤੇ ਉਸ ਵੱਲੋਂ ਘਰ ਦੀ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਸੀ।

ਮੌਕੇ ‘ਤੇ ਪਰਿਵਾਰਕ ਮੈਂਬਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਵੀ ਪਹੁੰਚ ਗਏ ਸਨ। ਪਰਿਵਾਰਕ ਮੈਂਬਰਾਂ ਨੇ ਘਟਨਾ ਲਈ ਉਸਾਰੀ ਦਾ ਕੰਮ ਕਰਵਾ ਰਹੇ ਘਰ ਦੇ ਮਾਲਕ ਨੂੰ ਜ਼ਿੰਮੇਵਾਰ ਠਹਿਰਾਉਦਿਆਂ ਕਿਹਾ ਕਿ ਜੇਕਰ ਘਰ ਦੇ ਉਪਰੋਂ ਬਿਜਲੀ ਦੀਆਂ ਹਾਈਪਰਟੈਸ਼ਨ ਤਾਰਾਂ ਲੰਘਦੀਆਂ ਸਨ ਤਾਂ ਘਰ ਦੇ ਮਾਲਕ ਨੂੰ ਉਸਾਰੀ ਦਾ ਕੰਮ ਨਹੀਂ ਕਰਵਾਉਣਾ ਚਾਹੀਦਾ ਸੀ। ਪੀੜਤ ਪਰਿਵਾਰ ਨੇ ਗਰੀਬੀ ਦਾ ਹਵਾਲਾ ਦੇਦਿਆਂ ਯੋਗ ਮੁਆਵਜ਼ੇ ਦੇ ਨਾਲ-ਨਾਲ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਬਿਜਲੀ ਵਿਭਾਗ ਦਾ ਕੀ ਹੈ ਕਹਿਣਾ ?

ਪਤਾ ਲੱਗਣ ‘ਤੇ ਬਿਜਲੀ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਉਕਤ ਮਕਾਨ ਗੈਰ-ਕਾਨੂੰਨੀ ਢੰਗ ਨਾਲ ਬਿਜਲੀ ਦੀਆਂ ਹਾਈਟੈਸ਼ਨ ਤਾਰਾ ਥੱਲੇ ਬਣਾਇਆ ਗਿਆ ਹੈ। ਇਸਦੇ ਸਬੰਧ ਵਿੱਚ ਵਿਭਾਗ ਵੱਲੋਂ ਬਿਜਲੀ ਦੀਆਂ ਤਾਰਾਂ ਥੱਲੇ ਨਾਜਾਇਜ਼ ਤੌਰ ‘ਤੇ ਉਸਾਰੀ ਕਰਨ ਵਾਲਿਆਂ ਨੂੰ ਨੋਟਿਸ ਵੀ ਕੱਢੇ ਜਾਦੇ ਹਨ, ਉਥੇ ਹੀ ਜ਼ਿਲ੍ਹਾ ਪ੍ਰਸ਼ਸਾਨ ਨੂੰ ਵੀ ਸਮੇਂ-ਸਮੇਂ ‘ਤੇ ਕਾਰਵਾਈ ਲਈ ਲਿਖਿਆ ਜਾਂਦਾ।

ਉਧਰ, ਪੁਲਿਸ ਅਧਿਕਾਰੀ ਤਰਸੇਮ ਸਿੰਘ ਨੇ ਦੱਸਿਆ ਕੀ ਘਟਨਾ ਦੀ ਸੂਚਨਾ ਮਿਲਦਿਆਂ ਉਹ ਇਥੇ ਪਹੁੰਚੇ ਹਨ ਅਤੇ ਪਰਿਵਾਰ ਵੱਲੋਂ ਜੋ ਬਿਆਨ ਦਰਜ ਕਰਵਾਏ ਜਾਣਗੇ, ਉਸ ਅਨੁਸਾਰ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News