Banaskantha Firecracker Factory Fire: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਸ਼ਹਿਰ ਵਿੱਚ ਅੱਜ ਯਾਨੀ (1 ਅਪ੍ਰੈਲ) ਨੂੰ ਇੱਕ ਵੱਡਾ ਧਮਾਕਾ ਹੋਇਆ ਜਿਸ ਕਰਕੇ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਐਸਡੀਆਰਐਫ ਦੀ ਟੀਮ ਫਾਇਰ ਬ੍ਰਿਗੇਡ ਦੇ ਨਾਲ ਬਚਾਅ ਲਈ ਪਹੁੰਚ ਗਈ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ। ਇਹ ਫੈਕਟਰੀ ਧੁੰਵਾ ਰੋਡ ‘ਤੇ ਸਥਿਤ ਹੈ।
ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦਾ ਮਲਬਾ 200 ਮੀਟਰ ਦੂਰ ਤੱਕ ਜਾ ਵੜਿਆ। ਮ੍ਰਿਤਕ ਮਜ਼ਦੂਰਾਂ ਦੇ ਸਰੀਰ ਦੇ ਅੰਗ ਦੂਰ-ਦੂਰ ਤੱਕ ਖਿੱਲਰੇ ਪਏ ਸਨ। ਅੱਗ ਲੱਗਣ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਮਲਬੇ ਨੂੰ ਹਟਾਇਆ ਗਿਆ।
ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ
ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ, ਕਿਉਂਕਿ ਸ਼ੱਕ ਹੈ ਕਿ ਹਾਦਸੇ ਦੇ ਸਮੇਂ 20 ਤੋਂ ਜ਼ਿਆਦਾ ਲੋਕ ਮੌਜੂਦ ਸਨ। ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਦਾਮ ‘ਚ ਧਮਾਕਾ ਹੋਣ ਤੋਂ ਬਾਅਦ ਮਾਲਕ ਫਰਾਰ ਹੋ ਗਿਆ।
ਫਿਲਹਾਲ ਜਾਂਚ ਅਧਿਕਾਰੀ ਇਸ ਘਟਨਾ ਦੀ ਜਾਂਚ ਵਿਚ ਜੁਟ ਚੁੱਕੀ ਹੈ।