Explosion in Sirhind Welding Workshop: ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਰਹਿੰਦ ਦੇ ਮਾਧੋਪੁਰ ਨੇੜੇ ਇੱਕ ਵੈਲਡਿੰਗ ਦੀ ਵਰਕਸ਼ਾਪ ਤੇ ਧਮਾਕਾ ਹੋ ਜਾਣ ਕਾਰਨ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਰਹਿੰਦ ਦੀ ਪੁਲਿਸ ਮੌਕੇ ਤੇ ਪਹੁੰਚ ਗਈ, ਜਿਨਾਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਥਾਣਾ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਫਿਊਲ ਟੈਂਕਾਂ ਦੀ ਰਿਪੇਅਰ ਕਰਦੇ ਸਮੇਂ ਫਿਊਲ ਟੈਂਕ ਫੱਟਣ ਕਾਰਨ ਇਹ ਹਾਦਸਾ ਵਾਪਰਿਆ, ਤੇ ਇਸ ਧਮਾਕੇ ਨਾਲ ਹੋਏ ਹਾਦਸੇ ਵਿੱਚ ਤਿੰਨ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਜਿਨਾਂ ਵਿੱਚੋਂ ਦੋ ਵਿਅਕਤੀਆਂ ਅਵਤਾਰ ਸਿੰਘ ਕਾਲਾ ਤੇ ਮਨੋਜ ਤਿਵਾੜੀ ਦੀ ਮੌਤ ਹੋ ਗਈ, ਜਦੋਂਕਿ ਨਰਿੰਦਰ ਕੁਮਾਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।
ਉਹਨਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫਤਿਹਗੜ ਸਾਹਿਬ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਤੇ ਜਖਮੀ ਨਰਿੰਦਰ ਕੁਮਾਰ ਦਾ ਇਲਾਜ ਚੱਲ ਰਿਹਾ ਹੈ । ਉਨ੍ਹਾਂ ਦੱਸਿਆ ਕਿ ਫਾਰੈਸਿਕ ਟੀਮਾਂ ਵਲੋਂ ਇਸ ਹਾਸਦੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਕ ਵਿਅਕਤੀ ਦੀ ਲਾਸ਼ ਲਗਭਗ 50 ਫੁੱਟ ਦੂਰੀ ਤੇ ਡਿੱਗੀ ਮਿਲੀ ।