Fire breaks out at fast food: ਮੋਗਾ ਸ਼ਹਿਰ ਦੇ ਗੁਰੂ ਨਾਨਕ ਕਾਲਜ ਰੋਡ ‘ਤੇ ਨਵੇਂ ਖੁੱਲੇ “ਟੇਸਟ ਪੰਜਾਬ” ਰੈਸਟੋਰੈਂਟ ‘ਚ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ। ਹਾਲਾਂਕਿ, ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਸੁਚਨਾ ਨਹੀਂ ਮਿਲੀ। ਮੰਨਿਆ ਜਾ ਰਿਹਾ ਹੈ ਕਿ ਅੱਗ ਕਾਰਨ 8-10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
10 ਦਿਨ ਪਹਿਲਾਂ ਹੀ ਰੈਸਟੋਰੈਂਟ ਕੀਤਾ ਸੀ ਸ਼ੁਰੂ
ਰੈਸਟੋਰੈਂਟ ਦੇ ਮਾਲਕ ਨੇ ਦੱਸਿਆ ਕਿ 10 ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਫਾਸਟ ਫੂਡ ਕਾਰੋਬਾਰ ਦੀ ਸ਼ੁਰੂਆਤ ਕੀਤੀ ਸੀ। ਪਰ ਅਚਾਨਕ ਅੱਜ ਉਨ੍ਹਾਂ ਨੂੰ ਰੈਸਟੋਰੈਂਟ ‘ਚ ਅੱਗ ਲੱਗਣ ਦੀ ਖ਼ਬਰ ਮਿਲੀ। ਉਹ ਤੁਰੰਤ ਮੌਕੇ ‘ਤੇ ਪਹੁੰਚੇ, ਜਿੱਥੇ ਫ਼ਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਸੀ।
ਫ਼ਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਅੱਗ ‘ਤੇ ਪਾਇਆ ਕਾਬੂ
ਦਮਕਲ ਵਿਭਾਗ ਦੇ ਅਧਿਕਾਰੀ ਵਿਜੈ ਬਹਾਦੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਰੈਸਟੋਰੈਂਟ ‘ਚ ਅੱਗ ਲੱਗਣ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚੇ। ਅੱਗ ਬਿਲਡਿੰਗ ਦੀ ਬੇਸਮੈਂਟ ‘ਚ ਲੱਗੀ ਸੀ, ਜਿਸ ‘ਚ ਰੈਸਟੋਰੈਂਟ ਚੱਲ ਰਿਹਾ ਸੀ। ਕਿਸੇ ਵੀ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਆਰਥਿਕ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਮਾਲਕ ਨੇ ਮਦਦ ਦੀ ਗੁਹਾਰ ਕੀਤੀ
ਰੈਸਟੋਰੈਂਟ ਮਾਲਕ ਨੇ ਕਿਹਾ ਕਿ ਅੱਗ ਕਾਰਨ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ, ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।
ਫਿਲਹਾਲ, ਅੱਗ ਲੱਗਣ ਦੇ ਕਾਰਨ ਦੀ ਜਾਂਚ ਜਾਰੀ ਹੈ।