Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਠਿੰਡਾ ਗੁਰਮੁਖੀ ਚੌਂਕ ਦੇ ਨਜ਼ਦੀਕ ਫਰਨੀਚਰ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ

Fire in Furniture Factory: ਬਠਿੰਡਾ ‘ਚ ਇੱਕ ਫਰਨੀਚਰ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਗੁਰਮੁਖੀ ਚੌਂਕ ਦੇ ਨਜ਼ਦੀਕ 24 ਨੰਬਰ ਫਰਨੀਚਰ ਦੀ ਫੈਕਟਰੀ ਨੂੰ ਅਚਾਨਕ ਤੋਂ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪਹੁੰਚੀਆਂ। ਦੇਖਦੇ ਹੀ ਦੇਖਦੇ ਅੱਗ ਇਸ ਤਰੀਕੇ ਦੇ ਨਾਲ ਫੈਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ਗੁਰਮੁਖੀ ਚੌਂਕ ਦੇ ਨਜ਼ਦੀਕ ਫਰਨੀਚਰ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ

Fire in Furniture Factory: ਬਠਿੰਡਾ ‘ਚ ਇੱਕ ਫਰਨੀਚਰ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਗੁਰਮੁਖੀ ਚੌਂਕ ਦੇ ਨਜ਼ਦੀਕ 24 ਨੰਬਰ ਫਰਨੀਚਰ ਦੀ ਫੈਕਟਰੀ ਨੂੰ ਅਚਾਨਕ ਤੋਂ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪਹੁੰਚੀਆਂ।

ਦੇਖਦੇ ਹੀ ਦੇਖਦੇ ਅੱਗ ਇਸ ਤਰੀਕੇ ਦੇ ਨਾਲ ਫੈਲ ਗਈ ਕਿ ਫਾਇਰ ਬ੍ਰਿਗੇਡ ਦੀਆਂ ਹੁਣ ਤੱਕ ਪੰਜ ਗੱਡੀਆਂ ਪਹੁੰਚ ਚੁੱਕੀਆਂ ਹਨ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਲਈ ਭਾਰੀ ਮੁਸ਼ਕਤ ਕਰਨੀ ਪਈ। ਖ਼ਬਰ ਲਿੱਖੇ ਜਾਣ ਤੱਕ ਅੱਗ ‘ਤੇ ਕੁਝ ਹੱਦ ਤੱਕ ਕਾਬੂ ਪਾਇਆ ਜਾ ਸਕਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਫਰਨੀਚਰ ਦੀ ਫੈਕਟਰੀ ਸੀ ਤੇ ਫਰਨੀਚਰ ਦਾ ਸਮਾਨ ਵੱਡੇ ਪੱਧਰ ‘ਤੇ ਇਸ ਫੈਕਟਰੀ ਦੇ ਵਿੱਚ ਤਿਆਰ ਕੀਤਾ ਜਾਂਦਾ ਸੀ। ਫਿਲਹਾਲ ਅੱਗ ਕਾਰਨ ਹੋਏ ਨੁਕਸਾਨ ਦਾ ਹਲੇ ਤੱਕ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਅੱਗ ਲੱਗਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਪਰ ਇਸ ਗੱਲ ਦਾ ਅੰਦਾਜ਼ਾ ਜ਼ਰੂਰ ਲਗਾਇਆ ਜਾ ਸਕਦਾ ਹੈ ਕਿ ਫੈਕਟਰੀ ਨੂੰ ਅੱਗ ਲੱਗ ਕਾਰਨ ਵੱਡੇ ਪੱਧਰ ‘ਤੇ ਫਰਨੀਚਰ ਦਾ ਸਮਾਂ ਸੜ ਕੇ ਸਵਾਹ ਹੋ ਚੁੱਕਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News