Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਫਗਵਾੜਾ ਵਿੱਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ

Latest News: ਫਗਵਾੜਾ ਸ਼ਹਿਰ ਦੇ ਭੁੱਲਾ ਰਾਈ ਚੌਕ ਦੇ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਕਬਾੜ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਭੜਕ ਉੱਠੀ। ਅੱਗ ਦੀਆਂ ਉੱਚੀਆਂ ਲਪਟਾਂ ਅਸਮਾਨ ਵੱਲ ਚੜ੍ਹਦੀਆਂ ਦਿਖਾਈ ਦਿੱਤੀਆਂ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਇੰਨੀ ਤੇਜ਼ ਸੀ ਕਿ ਗੋਦਾਮ ਅੰਦਰ ਪਿਆ ਸਾਰਾ ਕਬਾੜ ਸਾਮਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਫਗਵਾੜਾ ਸ਼ਹਿਰ ਦੇ ਭੁੱਲਾ ਰਾਈ ਚੌਕ ਦੇ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਕਬਾੜ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਭੜਕ ਉੱਠੀ। ਅੱਗ ਦੀਆਂ ਉੱਚੀਆਂ ਲਪਟਾਂ ਅਸਮਾਨ ਵੱਲ ਚੜ੍ਹਦੀਆਂ ਦਿਖਾਈ ਦਿੱਤੀਆਂ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ।

ਅੱਗ ਇੰਨੀ ਤੇਜ਼ ਸੀ ਕਿ ਗੋਦਾਮ ਅੰਦਰ ਪਿਆ ਸਾਰਾ ਕਬਾੜ ਸਾਮਾਨ ਅਤੇ ਉੱਥੇ ਖੜੀਆਂ ਤਿੰਨ ਗੱਡੀਆਂ ਕੁਝ ਹੀ ਸਮੇਂ ਵਿੱਚ ਸੜ ਕੇ ਸੁਆਹ ਹੋ ਗਈਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਦੁਕਾਨ ਮਾਲਕ ਬਲਵਿੰਦਰ ਰਾਮ ਮੌਕੇ ‘ਤੇ ਪਹੁੰਚੇ, ਪਰ ਉਸ ਸਮੇਂ ਤੱਕ ਅੱਗ ਬੇਕਾਬੂ ਹੋ ਚੁੱਕੀ ਸੀ ਅਤੇ ਹਰ ਪਾਸੇ ਧੂੰਏਂ ਤੇ ਲਪਟਾਂ ਦਾ ਮੰਜਰ ਬਣਿਆ ਹੋਇਆ ਸੀ।

ਦੁਕਾਨ ਮਾਲਕ ਨੇ ਦੱਸਿਆ ਕਿ ਰਾਤ ਦੇ ਸਮੇਂ ਨੇੜੇ ਹੀ ਕੋਈ ਸਮਾਗਮ ਚੱਲ ਰਿਹਾ ਸੀ, ਜਿਸ ਦੌਰਾਨ ਪਟਾਕੇ ਚਲਾਏ ਜਾ ਰਹੇ ਸਨ। ਉਨ੍ਹਾਂ ਦਾ ਦਾਅਵਾ ਹੈ ਕਿ ਪਟਾਕਿਆਂ ਦੀ ਚਿੰਗਾਰੀ ਗੋਦਾਮ ਵੱਲ ਡਿੱਗਣ ਕਾਰਨ ਹੀ ਇਹ ਭਿਆਨਕ ਹਾਦਸਾ ਵਾਪਰਿਆ।

ਅੱਗ ਕਾਰਨ ਕਰੀਬ 7 ਲੱਖ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਤੋਂ 12 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News