ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

Khanna cloth shop fire; ਖੰਨਾ ਦੀ ਮੰਜਾ ਮਾਰਕੀਟ ਵਿੱਚ ਰਾਤ ਦੇ ਸਮੇਂ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਤੁਰੰਤ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ, ਨਹੀਂ ਤਾਂ ਪੂਰੀ ਮਾਰਕੀਟ ਅੱਗ ਦੀ ਲਪੇਟ ਵਿੱਚ ਆ ਸਕਦੀ ਸੀ। ਮਿਲੀ ਜਾਣਕਾਰੀ ਮੁਤਾਬਕ […]
Jaspreet Singh
By : Updated On: 17 Apr 2026 22:20:PM
ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

Khanna cloth shop fire; ਖੰਨਾ ਦੀ ਮੰਜਾ ਮਾਰਕੀਟ ਵਿੱਚ ਰਾਤ ਦੇ ਸਮੇਂ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਤੁਰੰਤ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ, ਨਹੀਂ ਤਾਂ ਪੂਰੀ ਮਾਰਕੀਟ ਅੱਗ ਦੀ ਲਪੇਟ ਵਿੱਚ ਆ ਸਕਦੀ ਸੀ।

ਮਿਲੀ ਜਾਣਕਾਰੀ ਮੁਤਾਬਕ ਦੁਕਾਨ ਮਾਲਕ ਸੋਨੂ ਜੌਹਰ ਸ਼ਾਮ ਕਰੀਬ ਸਾਢੇ ਸੱਤ ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਇਸ ਤੋਂ ਬਾਅਦ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਅਤੇ ਸ਼ਟਰ ਖੋਲ੍ਹਿਆ ਗਿਆ ਤਾਂ ਅੱਗ ਕਾਫੀ ਭਿਆਨਕ ਰੂਪ ਧਾਰ ਚੁੱਕੀ ਸੀ।

ਅੱਗ ਕਾਰਨ ਦੁਕਾਨ ਅੰਦਰ ਪਿਆ ਵੱਡੀ ਮਾਤਰਾ ਵਿੱਚ ਕੱਪੜਾ ਸੜ ਕੇ ਸਵਾਹ ਹੋ ਗਿਆ। ਦੁਕਾਨ ਮਾਲਕ ਦੇ ਅਨੁਸਾਰ ਇਸ ਹਾਦਸੇ ਵਿੱਚ ਉਨ੍ਹਾਂ ਨੂੰ ਕਰੀਬ 12 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਾਇਰ ਕਰਮਚਾਰੀਆਂ ਮੁਤਾਬਕ ਜੇ ਥੋੜ੍ਹੀ ਵੀ ਦੇਰੀ ਹੋ ਜਾਂਦੀ ਤਾਂ ਅੱਗ ਨਾਲ ਲੱਗਦੀਆਂ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦੀ ਸੀ।

ਇਸ ਦੌਰਾਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਸ ਅੱਗ ਕਾਰਨ ਦੁਕਾਨਦਾਰ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਪ੍ਰਸ਼ਾਸਨ ਵੱਲੋਂ ਸੰਭਵ ਮਦਦ ਕੀਤੀ ਜਾਵੇ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਤੌਰ ‘ਤੇ ਇਸਨੂੰ ਸ਼ਾਰਟ ਸਰਕਟ ਦਾ ਮਾਮਲਾ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad