Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਅੱਜ ਫੇਰ 40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ 1000-1500 ਰੁਪਏ

Mawan Dheeyan Satkar Yojna: ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 1 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਤਹਿਤ 25 ਜੂਨ ਤੋਂ ਬਾਅਦ ਰਜਿਸਟਰ ਹੋਈਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਵੇਗੀ। ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਫੇਰ 40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ 1000-1500 ਰੁਪਏ

Mawan Dheeyan Satkar Yojna: ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 1 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਤਹਿਤ 25 ਜੂਨ ਤੋਂ ਬਾਅਦ ਰਜਿਸਟਰ ਹੋਈਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਵੇਗੀ। ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

ਸਰਕਾਰ ਅਨੁਸਾਰ, 1 ਅਗਸਤ ਤੋਂ ਕਰੀਬ 40 ਲੱਖ ਮਹਿਲਾਵਾਂ ਨੂੰ ਮੁੜ ਇਸ ਯੋਜਨਾ ਦੀ ਸਨਮਾਨ ਰਾਸ਼ੀ ਮਿਲੇਗੀ। ਰਕਮ ਜਮ੍ਹਾਂ ਹੋਣ ਤੋਂ ਬਾਅਦ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ SMS ਅਤੇ ਬੈਂਕ ਅਲਰਟ ਰਾਹੀਂ ਸੂਚਨਾ ਵੀ ਪ੍ਰਾਪਤ ਹੋਵੇਗੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਨਿਯਮਿਤ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।

ਇਸ ਤੋਂ ਪਹਿਲਾਂ ਮਾਨ ਸਰਕਾਰ ਇੱਕ ਜੁਲਾਈ ਨੂੰ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਖਾਤਿਆਂ ‘ਚ ਭੇਜ ਚੁੱਕੇ ਹਨ, ਅੱਜ ਮੁੜ ਇਹ ਰਾਸ਼ੀ ਬਾਕੀ ਰਹਿੰਦੀਆਂ ਔਰਤਾਂ ਦੇ ਖਾਤਿਆਂ ‘ਚ ਭੇਜੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News