Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

‘ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੀਜਾ ਪੜਾਅ’, ਰੱਖੜੀ ਮੌਕੇ ਰਹਿੰਦੀਆਂ ਔਰਤਾਂ ਨੂੰ ਮਿਲਣਗੇ ਪੈਸੇ

Mawan Dhiyan Satkar Yojana: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੱਖੜੀ ਦੇ ਤਿਉਹਾਰ ਮੌਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾਈ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਉਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦਾ ਸਤਿਕਾਰ ਭੱਤਾ ਟਰਾਂਸਫਰ ਕੀਤਾ ਜਾਵੇਗਾ, ਜਿਨ੍ਹਾਂ ਨੂੰ ਹਾਲੇ ਤੱਕ ਇਸ ਯੋਜਨਾ […]
By : Updated On: 19 Aug 2026 14:48:PM
‘ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੀਜਾ ਪੜਾਅ’, ਰੱਖੜੀ ਮੌਕੇ ਰਹਿੰਦੀਆਂ ਔਰਤਾਂ ਨੂੰ ਮਿਲਣਗੇ ਪੈਸੇ

Mawan Dhiyan Satkar Yojana: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੱਖੜੀ ਦੇ ਤਿਉਹਾਰ ਮੌਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾਈ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਉਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦਾ ਸਤਿਕਾਰ ਭੱਤਾ ਟਰਾਂਸਫਰ ਕੀਤਾ ਜਾਵੇਗਾ, ਜਿਨ੍ਹਾਂ ਨੂੰ ਹਾਲੇ ਤੱਕ ਇਸ ਯੋਜਨਾ ਦੀ ਰਕਮ ਨਹੀਂ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਇਸ ਯੋਜਨਾ ਤਹਿਤ ਸਤਿਕਾਰ ਭੱਤਾ ਦੇਣਾ ਸ਼ੁਰੂ ਕੀਤਾ ਸੀ। ਹੁਣ ਤੱਕ 75.50 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 51.62 ਲੱਖ ਜਨਰਲ ਵਰਗ ਅਤੇ 23.88 ਲੱਖ ਦਲਿਤ ਵਰਗ ਦੀਆਂ ਔਰਤਾਂ ਸ਼ਾਮਲ ਹਨ।

ਇਸ਼ਤਿਹਾਰ

ਸਰਕਾਰ ਮੁਤਾਬਕ ਹੁਣ ਤੱਕ 65.62 ਲੱਖ ਔਰਤਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ, ਜਦਕਿ 9.88 ਲੱਖ ਔਰਤਾਂ ਨੂੰ ਅਜੇ ਇਹ ਰਕਮ ਮਿਲਣੀ ਬਾਕੀ ਹੈ। ਇਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਰੱਖੜੀ ਮੌਕੇ ਰਕਮ ਭੇਜੀ ਜਾਵੇਗੀ। ਮੁੱਢਲੇ ਪੜਾਅ ਵਿੱਚ ਔਰਤਾਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨ ਮਹੀਨਿਆਂ ਦਾ ਭੱਤਾ ਇਕੱਠਾ ਦਿੱਤਾ ਜਾ ਰਿਹਾ ਹੈ। ਰੱਖੜੀ ਮੌਕੇ ਕਰੀਬ 348 ਕਰੋੜ ਰੁਪਏ ਔਰਤਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣੇ ਹਨ। ਸਰਕਾਰ ਮੁਤਾਬਕ ਹੁਣ ਤੱਕ ਇਸ ਯੋਜਨਾ ਤਹਿਤ ਕਰੀਬ 2,275 ਕਰੋੜ ਰੁਪਏ ਔਰਤਾਂ ਦੇ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ।

ਸਾਲਾਨਾ 10,492 ਕਰੋੜ ਰੁਪਏ ਤੋਂ ਵੱਧ ਦਾ ਖਰਚਾ
ਮੌਜੂਦਾ ਰਜਿਸਟ੍ਰੇਸ਼ਨ ਦੇ ਹਿਸਾਬ ਨਾਲ ਇਸ ਯੋਜਨਾ ’ਤੇ ਸਰਕਾਰ ਦਾ ਸਾਲਾਨਾ ਖਰਚਾ ਲਗਭਗ 10,492.80 ਕਰੋੜ ਰੁਪਏ ਹੋਵੇਗਾ। ਇਹ ਔਸਤਨ ਪ੍ਰਤੀ ਮਹੀਨਾ 874.40 ਕਰੋੜ ਰੁਪਏ ਬਣਦਾ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਤਿਕਾਰ ਭੱਤਾ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ ਇਸ ਯੋਜਨਾ ਰਾਹੀਂ ਕਰੀਬ 90 ਲੱਖ ਔਰਤਾਂ ਨੂੰ ਲਾਭ ਦੇਣ ਦਾ ਅਨੁਮਾਨ ਲਗਾਇਆ ਸੀ, ਪਰ ਇਸ ਵੇਲੇ ਰਜਿਸਟ੍ਰੇਸ਼ਨ ਦੀ ਗਿਣਤੀ 75.50 ਲੱਖ ’ਤੇ ਰੁਕੀ ਹੋਈ ਹੈ। ਪੰਜਾਬ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ ਇੱਕ ਕਰੋੜ ਤੋਂ ਵੱਧ ਹੈ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਲੇ ਵੀ ਇਸ ਯੋਜਨਾ ਨਾਲ ਨਹੀਂ ਜੁੜੀਆਂ ਹਨ।

ਅਗਸਤ ਮਹੀਨੇ ਦੌਰਾਨ ਨਵੀਂ ਰਜਿਸਟ੍ਰੇਸ਼ਨ ਦੀ ਰਫ਼ਤਾਰ ਵੀ ਕਾਫ਼ੀ ਹੌਲੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

Read Latest News and Breaking News at Daily Post TV, Browse for more News

Ad
Ad

Punjab District News