Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

MC Elections Result: ਕੈਪਟਨ ਦੇ ਜੱਦੀ ਪਿੰਡ ‘ਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ!

Punjab MC Elections Result: ਬਠਿੰਡਾ ਜ਼ਿਲ੍ਹੇ ਦੀ ਮਹਿਰਾਜ ਕੌਂਸਲ ਤੋਂ ਆਏ ਨਤੀਜਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ 3 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਇਸ ਨਤੀਜੇ ਨੂੰ ਅਕਾਲੀ ਦਲ ਲਈ ਵੱਡੇ […]
Nishant Malyan
By : Updated On: 29 May 2026 12:05:PM
MC Elections Result: ਕੈਪਟਨ ਦੇ ਜੱਦੀ ਪਿੰਡ ‘ਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ!

Punjab MC Elections Result: ਬਠਿੰਡਾ ਜ਼ਿਲ੍ਹੇ ਦੀ ਮਹਿਰਾਜ ਕੌਂਸਲ ਤੋਂ ਆਏ ਨਤੀਜਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ 3 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਇਸ ਨਤੀਜੇ ਨੂੰ ਅਕਾਲੀ ਦਲ ਲਈ ਵੱਡੇ ਮਨੋਬਲ ਵਜੋਂ ਵੇਖਿਆ ਜਾ ਰਿਹਾ ਹੈ।
ਸਥਾਨਕ ਚੋਣਾਂ ਦੌਰਾਨ ਮਹਿਰਾਜ ਕੌਂਸਲ ‘ਤੇ ਸਭ ਦੀ ਨਜ਼ਰ ਟਿਕੀ ਹੋਈ ਸੀ, ਕਿਉਂਕਿ ਇਹ ਇਲਾਕਾ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨਾਲ ਜੁੜਿਆ ਹੋਇਆ ਮੰਨਿਆ ਜਾਂਦਾ ਹੈ। ਅਜਿਹੇ ਵਿੱਚ ਅਕਾਲੀ ਦਲ ਦੀ ਜਿੱਤ ਨੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ। ਨਤੀਜੇ ਆਉਣ ਨਾਲ ਹੀ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਮਰਥਕਾਂ ਵੱਲੋਂ ਜਸ਼ਨ ਮਨਾਇਆ ਗਿਆ।

ਚੋਣ ਪ੍ਰਚਾਰ ਦੌਰਾਨ ਸਥਾਨਕ ਮੁੱਦੇ, ਵਿਕਾਸ ਅਤੇ ਪਾਰਟੀ ਆਧਾਰਿਤ ਰਣਨੀਤੀਆਂ ਮੁੱਖ ਕੇਂਦਰ ਵਿੱਚ ਰਹੀਆਂ। ਅਕਾਲੀ ਦਲ ਦੇ ਉਮੀਦਵਾਰਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਕੇ ਆਪਣੀ ਪਕੜ ਮਜ਼ਬੂਤ ਕੀਤੀ, ਜਿਸਦਾ ਨਤੀਜਾ ਹੁਣ ਵੋਟਾਂ ਦੇ ਰੂਪ ਵਿੱਚ ਸਾਹਮਣੇ ਆਇਆ ਹੈ

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਮਹਿਰਾਜ ਵਿੱਚ ਮਿਲੀ ਇਹ ਜਿੱਤ ਅਕਾਲੀ ਦਲ ਲਈ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਹੌਸਲਾ ਵਧਾਉਣ ਵਾਲਾ ਸੰਕੇਤ ਹੋ ਸਕਦੀ ਹੈ। ਖਾਸ ਕਰਕੇ ਉਸ ਸਮੇਂ, ਜਦੋਂ ਪੰਜਾਬ ਦੀ ਸਿਆਸਤ ਵਿੱਚ ਹਰ ਪਾਰਟੀ ਆਪਣੀ ਜ਼ਮੀਨੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉੱਧਰ, ਵਿਰੋਧੀ ਧਿਰਾਂ ਲਈ ਇਹ ਨਤੀਜੇ ਚਿੰਤਾ ਦਾ ਕਾਰਨ ਵੀ ਬਣ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਵਿੱਚ ਅਕਾਲੀ ਦਲ ਦੀ ਇਹ ਪਕੜ ਕਈ ਨਵੇਂ ਸਿਆਸੀ ਸੰਕੇਤ ਦੇ ਰਹੀ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਇਹ ਜਿੱਤ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ‘ਤੇ ਕਿੰਨਾ ਅਸਰ ਪਾਂਦੀ ਹੈ।

ਫਿਲਹਾਲ, ਮਹਿਰਾਜ ਕੌਂਸਲ ਦੇ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਥਾਨਕ ਚੋਣਾਂ ਵਿੱਚ ਵੋਟਰਾਂ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਹਰ ਪਾਰਟੀ ਲਈ ਜ਼ਮੀਨੀ ਪੱਧਰ ‘ਤੇ ਮਜ਼ਬੂਤ ਮੌਜੂਦਗੀ ਬਣਾਈ ਰੱਖਣਾ ਸਭ ਤੋਂ ਵੱਡੀ ਚੁਣੌਤੀ ਬਣ ਚੁੱਕੀ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News