Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਮੋਗਾ ਵਿੱਚ ਮੀਟ ਸ਼ਾਪ ਫਾਇਰਿੰਗ ਮਾਮਲਾ: ਪੁਲਿਸ ਵੱਲੋਂ ਦੋ ਨੌਜਵਾਨ ਗ੍ਰਿਫ਼ਤਾਰ

Punjab News: ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਉੱਚਾ ਵਿੱਚ ਮੀਟ ਦੀ ਦੁਕਾਨ ’ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਰਿਵਾਲਵਰ (ਇੱਕ 32 ਬੋਰ ਅਤੇ ਇੱਕ 30 ਬੋਰ) ਅਤੇ ਦੋ ਆਈਫੋਨ ਵੀ ਬਰਾਮਦ ਕੀਤੇ ਹਨ। ਪੁਲਿਸ […]
By : Updated On: 20 Dec 2025 19:26:PM

Punjab News: ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਉੱਚਾ ਵਿੱਚ ਮੀਟ ਦੀ ਦੁਕਾਨ ’ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਰਿਵਾਲਵਰ (ਇੱਕ 32 ਬੋਰ ਅਤੇ ਇੱਕ 30 ਬੋਰ) ਅਤੇ ਦੋ ਆਈਫੋਨ ਵੀ ਬਰਾਮਦ ਕੀਤੇ ਹਨ।

ਇਸ਼ਤਿਹਾਰ

ਪੁਲਿਸ ਮੁਤਾਬਕ, ਇਹ ਫਾਇਰਿੰਗ 9 ਦਸੰਬਰ 2025 ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਕੀਤੀ ਗਈ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਅਤੇ ਤਫ਼ਤੀਸ਼ ਦੌਰਾਨ ਦੋਸ਼ੀਆਂ ਤੱਕ ਪਹੁੰਚ ਬਣਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਫਾਇਰਿੰਗ ਦੀ ਵਜ੍ਹਾ ਪੁਰਾਣੀ ਰੰਜਿਸ਼ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੋ ਨੌਜਵਾਨਾਂ—ਬਿਕਰਮ ਸਿੰਘ ਅਤੇ ਜਗਰੂਪ ਸਿੰਘ—ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਉਮਰ ਕਰੀਬ 19 ਅਤੇ 20 ਸਾਲ ਹੈ।

ਐਸਪੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ ਅਤੇ ਕਿਸੇ ਹੋਰ ਸ਼ਖ਼ਸ ਦੀ ਸ਼ਮੂਲੀਅਤ ਬਾਰੇ ਵੀ ਜਾਣਕਾਰੀ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News