Late Nigh Shooting in Ajnala: ਦੱਸ ਦਈਏ ਕਿ ਮ੍ਰਿਤਕ ਤਰਨਜੀਤ ਸਿੰਘ ਦੇ ਰਾਤ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਿਹਾ ਸੀ, ਇਸੇ ਦੌਰਾਨ ਰਾਹ ‘ਚ ਬਦਮਾਸ਼ਾਂ ਨੇ ਸ਼ਰੇਆਮ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
Murder in Amritsar: ਸੂਬੇ ‘ਚ ਆਏ ਦਿਨ ਗੋਲੀਬਾਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਬਦਮਾਸ਼ ਧਮਕੀਆਂ ਦੇ ਰਹੇ ਹਨ ਅਤੇ ਲੋਕਾਂ ਨੂੰ ਆਪਣਾ ਨਿਸ਼ਾਨਾਂ ਬਣਾ ਕੇ ਮਾਹੌਲ ਖ਼ਰਾਬ ਕਰ ਰਹੇੇ ਹਨ। ਤਾਜ਼ਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਇੱਕ ਮੈਡੀਕਲ ਸੋਟਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਅਜਨਾਲਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੇਰ ਰਾਤ ਇੱਕ ਮੈਡੀਕਲ ਸਟੋਰ ਮਾਲਕ ਨੂੰ 2 ਨਕਾਬਪੋਸ਼ਾਂ ਨੇ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਅਤੇ ਉਸ ਦਾ ਕਤਲ ਕਰ ਦਿੱਤਾ। ਦੱਸ ਦਈਏ ਕਿ ਮ੍ਰਿਤਕ ਤਰਨਜੀਤ ਸਿੰਘ ਦੇ ਰਾਤ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਿਹਾ ਸੀ, ਇਸੇ ਦੌਰਾਨ ਰਾਹ ‘ਚ ਬਦਮਾਸ਼ਾਂ ਨੇ ਸ਼ਰੇਆਮ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੇ ਖਾਲੀ ਖੋਲ ਬਰਾਮਦ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਕਰੀਬ ਸਾਲ ਪਹਿਲਾਂ ਫੋਨ ‘ਤੇ ਆਈਆਂ ਧਮਕੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਤਰਨਜੀਤ ਸਿੰਘ ਦੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੇ ਭਰਾ ਆਪਣੇ ਮੈਡੀਕਲ ਸਟੋਰ ਤੋਂ ਵਾਪਸ ਘਰ ਜਾ ਰਹੇ ਸੀ, ਜਿਸ ਦੌਰਾਨ ਰਸਤੇ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਨੇ ਸ਼ਰੇਆਮ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਫੋਨ ‘ਤੇ ਧਮਕੀ ਵੀ ਆਈ ਸੀ ਜਿਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ।
ਪੁਲਿਸ ਨੇ ਮੌਕੇ ਤੋਂ ਬਰਾਮਦ ਕੀਤੇ ਗੋਲੀਆਂ ਦੇ ਖੋਲ
ਉਧਰ ਵਾਰਦਾਤ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮੌਕੇ ਤੋਂ ਪੰਜ ਦੇ ਕਰੀਬ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਵਧੇਰੇ ਜਾਂਚ ਲਈ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।