ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਤਰਨਤਾਰਨ ‘ਚ ਦਿਨ-ਦਿਹਾੜੇ ਹੋਈ ਤਾੜ-ਤਾੜ, ਦੋ ਧਿਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ......ਭਾਰਤ ਦੇ Gold Medalist ਦਿੱਗਜ਼ ਖਿਡਾਰੀ ਦੀ ਸ਼ੱਕੀ ਹਲਾਤਾਂ ‘ਚ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ......ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਅੱਜ

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ 29 ਅਕਤੂਬਰ ਨੂੰ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਰਕਾਰ ਨਾਲ ਹੋਈ ਗੱਲਬਾਤ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਯੂਨੀਅਨ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਵੀ ਤੈਅ ਕੀਤੀ ਜਾ ਸਕਦੀ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਅੱਜ
  • ਮੰਗਾਂ ਨਾ ਮੰਨੀਆਂ ਤਾਂ ਅਗਲੇ ਸੰਘਰਸ਼ ਦਾ ਹੋ ਸਕਦਾ ਹੈ ਐਲਾਨ

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ 29 ਅਕਤੂਬਰ ਨੂੰ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਰਕਾਰ ਨਾਲ ਹੋਈ ਗੱਲਬਾਤ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਯੂਨੀਅਨ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਵੀ ਤੈਅ ਕੀਤੀ ਜਾ ਸਕਦੀ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਨਾਲ ਗੱਲਬਾਤ ਦੌਰਾਨ ਕੁੱਲ 7 ਮੰਗਾਂ ’ਤੇ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 29 ਅਕਤੂਬਰ ਤੋਂ ਪਹਿਲਾਂ ਇਨ੍ਹਾਂ ਮੰਗਾਂ ਦਾ ਹੱਲ ਕਰ ਦਿੰਦੀ ਹੈ ਤਾਂ ਠੀਕ ਹੈ, ਨਹੀਂ ਤਾਂ ਯੂਨੀਅਨ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰੇਗੀ।

21 ਅਕਤੂਬਰ ਤੋਂ ਸ਼ੁਰੂ ਹੋਈ ਸੀ ਹੜਤਾਲ
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 21 ਅਕਤੂਬਰ ਤੋਂ ਹੜਤਾਲ ਸ਼ੁਰੂ ਕੀਤੀ ਸੀ। ਇਸ ਕਾਰਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ। ਹਾਲਾਂਕਿ, ਚਾਰ ਦਿਨਾਂ ਬਾਅਦ ਹੜਤਾਲ ਨੂੰ ਅਗਲੇ ਫ਼ੈਸਲੇ ਤੱਕ ਟਾਲ ਦਿੱਤਾ ਗਿਆ ਸੀ। ਹੁਣ ਯੂਨੀਅਨ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਮੁਲਾਜ਼ਮ ਮੁੜ ਸੰਘਰਸ਼ ਦਾ ਰਾਹ ਅਖ਼ਤਿਆਰ ਕਰ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News