Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਗੰਨਾ ਕਿਸਾਨਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

ਚੰਡੀਗੜ੍ਹ: ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਅਤੇ ਪ੍ਰਸਤਾਵਿਤ ਸੰਘਰਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਦੋ ਅਹਿਮ ਮੀਟਿੰਗਾਂ ਹੋਣ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਦੁਪਹਿਰ 12 ਵਜੇ ਕਿਸਾਨ ਭਵਨ ਵਿਖੇ ਹੋਵੇਗੀ, ਜਿਸ ਵਿੱਚ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸੇ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੰਨਾ ਕਿਸਾਨਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ
  • ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਭਵਨ ਵਿਖੇ ਦੁਪਹਿਰ 12 ਵਜੇ ਬੈਠਕ
  • ਸਰਕਾਰ ਨੇ ਵੀ ਦੁਪਹਿਰ 3 ਵਜੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਿਆ

ਚੰਡੀਗੜ੍ਹ: ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਅਤੇ ਪ੍ਰਸਤਾਵਿਤ ਸੰਘਰਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਦੋ ਅਹਿਮ ਮੀਟਿੰਗਾਂ ਹੋਣ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਦੁਪਹਿਰ 12 ਵਜੇ ਕਿਸਾਨ ਭਵਨ ਵਿਖੇ ਹੋਵੇਗੀ, ਜਿਸ ਵਿੱਚ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸੇ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਮੀਟਿੰਗ ਅੱਜ ਦੁਪਹਿਰ 3 ਵਜੇ ਚੰਡੀਗੜ੍ਹ ਦੇ ਸਿਵਲ ਸਕੱਤਰੇਤ-2 ਵਿਖੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਨਾਲ ਹੋਵੇਗੀ।

ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦਾ ਭਾਅ ਵਧਾਉਣ, ਇੱਕ ਕਾਊਂਟਰ ’ਤੇ ਇੱਕੋ ਵਾਰ ਭੁਗਤਾਨ ਦੀ ਵਿਵਸਥਾ ਲਾਗੂ ਕਰਨ ਅਤੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ 20 ਨਵੰਬਰ ਨੂੰ ਜਲੰਧਰ ਵਿੱਚ ਧਰਨਾ ਦੇਣ ਅਤੇ ਕੌਮੀ ਮਾਰਗ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਹੁਣ ਸਰਕਾਰ ਵੱਲੋਂ ਮੀਟਿੰਗ ਸੱਦੇ ਜਾਣ ਤੋਂ ਬਾਅਦ ਕਿਸਾਨਾਂ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਗੱਲਬਾਤ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ’ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News