Weather Update;ਮੌਸਮ ਵਿੱਚ ਲਗਾਤਾਰ ਬਦਲਾਵ ਦੇਖਣ ਨੂੰ ਮਿਲ ਰਿਹਾ ਜੇਕਰ ਜੂਨ ਦੇ ਸ਼ੁਰੂਆਤ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਪਰ ਹੁਣ ਮੁੜ ਤੋ ਤਾਪਮਾਨ ਲਗਾਤਾਰ ਵਧ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਤਾਪਮਾਨ ਤਾਂ ਦਿਨ ਦਾ ਤਾਪਮਾਨ 43.4 ਡਿਗਰੀ ਪਹੁੰਚ ਚੁੱਕਾ ਹੈ ਜੋ ਕਿ ਆਮ ਨਾਲੋਂ ਚਾਰ ਡਿਗਰੀ ਜਿਆਦਾ ਹੈ ਜੇਕਰ ਘੱਟੋ ਘੱਟ ਤਾਪਮਾਨ ਦੇਖਿਆ ਜਾਵੇ ਉਸ ਵਿੱਚ ਵੀ ਦੋ ਡਿਗਰੀ ਦਾ ਵਾਧਾ ਹੋਇਆ ਹੈ।
ਮੌਸਮ ਵਿਗਿਆਨੀਆਂ ਦੇ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਗਰਮ ਹਵਾਵਾਂ ਚਲਣਗੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਆਈ ਐਮ ਡੀ ਵੱਲੋਂ ਦੱਖਣੀ ਪੱਛਮੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਅਤੇ ਗਰਮ ਹਵਾ ਚੱਲਣ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ ਜਦ ਕਿ ਪੰਜਾਬ ਦੇ ਕੇਂਦਰੀ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਮੌਸਮ ਗਿਆਨੀ ਨੇ ਕਿਹਾ ਕਿ ਆਉਣ ਵਾਲੇ ਚਾਰ ਤੋਂ ਪੰਜ ਦਿਨ ਤਾਪਮਾਨ ਵਧੇਗਾ ਅਤੇ ਲੋਕਾਂ ਨੂੰ ਗਰਮੀ ਦਾ ਕਹਿਰ ਝੱਲਣਾ ਪਵੇਗਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੁਪਹਿਰ ਦੇ ਸਮੇਂ ਘਰਾਂ ਤੋਂ ਘੱਟ ਬਾਹਰ ਨਿਕਲਨ ,ਤਾਂ ਜੋ ਤੇਜ਼ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ।