Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਨਰੇਗਾ ਗਰੀਬਾਂ ਦੀ ਲਾਈਫਲਾਈਨ, ਮੋਦੀ ਸਰਕਾਰ ਇਸਨੂੰ ਖਤਮ ਕਰਨਾ ਚਾਹੁੰਦੀ ਹੈ: ਡਾ. ਰਾਜਕੁਮਾਰ ਵੇਰਕਾ

Latest News: ਮਨਰੇਗਾ ਸਕੀਮ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਦੇਸ਼ ਵਿਆਪੀ ਅੰਦੋਲਨ ਕਰਨ ਦੇ ਐਲਾਨ ਬਾਰੇ ਗੱਲ ਕਰਦਿਆਂ ਕਾਂਗਰਸੀ ਨੇਤਾ ਡਾ. ਰਾਜਕੁਮਾਰ ਵੇਰਕਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ 5 ਜਨਵਰੀ ਤੋਂ ਗਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਮਨਰੇਗਾ ਸਕੀਮ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਦੇਸ਼ ਵਿਆਪੀ ਅੰਦੋਲਨ ਕਰਨ ਦੇ ਐਲਾਨ ਬਾਰੇ ਗੱਲ ਕਰਦਿਆਂ ਕਾਂਗਰਸੀ ਨੇਤਾ ਡਾ. ਰਾਜਕੁਮਾਰ ਵੇਰਕਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ 5 ਜਨਵਰੀ ਤੋਂ ਗਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਅੰਦੋਲਨ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਮਨਰੇਗਾ ਗਰੀਬ ਲੋਕਾਂ ਦੀ ਲਾਈਫਲਾਈਨ ਰਹੀ ਹੈ ਅਤੇ ਇਹ ਸਕੀਮ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸੁਪਨਿਆਂ ਦੀ ਯੋਜਨਾ ਸੀ, ਜਿਸ ਰਾਹੀਂ ਕਰੋੜਾਂ ਮਜ਼ਦੂਰਾਂ ਨੂੰ ਰੋਜ਼ਗਾਰ ਮਿਲਿਆ। ਪਰ ਭਾਰਤੀ ਜਨਤਾ ਪਾਰਟੀ ਨੂੰ ਇਹ ਸਕੀਮ ਪਸੰਦ ਨਹੀਂ ਆਈ ਅਤੇ ਮੋਦੀ ਸਰਕਾਰ ਨੇ ਇਸਨੂੰ ਖਤਮ ਕਰਨ ਦਾ ਮਨ ਬਣਾ ਲਿਆ।

ਡਾ. ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਲਈ ਫੰਡਿੰਗ ਦਾ ਫਾਰਮੂਲਾ ਬਦਲ ਕੇ ਰੱਖ ਦਿੱਤਾ ਹੈ। ਪਹਿਲਾਂ ਕੇਂਦਰ ਵੱਲੋਂ 90 ਫੀਸਦੀ ਫੰਡ ਦਿੱਤਾ ਜਾਂਦਾ ਸੀ, ਪਰ ਹੁਣ ਸਟੇਟ ’ਤੇ 40 ਫੀਸਦੀ ਭਾਰ ਪਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮਨਰੇਗਾ ਮਜ਼ਦੂਰਾਂ ਨੂੰ ਸਮੇਂ ਸਿਰ ਦਿਹਾੜੀ ਵੀ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੇ 11 ਸਾਲਾਂ ਵਿੱਚ ਮਜ਼ਦੂਰਾਂ ਨੂੰ 50 ਦਿਨਾਂ ਤੋਂ ਵੀ ਘੱਟ ਰੋਜ਼ਗਾਰ ਮਿਲਿਆ ਹੈ, ਜਦਕਿ ਹੁਣ 125 ਦਿਨਾਂ ਦੇ ਰੋਜ਼ਗਾਰ ਦੇ ਦਾਅਵੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦਲਿਤ ਬੱਚਿਆਂ ਦੀ ਸਕਾਲਰਸ਼ਿਪ ਸਕੀਮ ’ਤੇ ਵੀ ਕੁਲ੍ਹਾੜੀ ਚਲਾਈ ਹੈ।

ਪਹਿਲਾਂ ਕੇਂਦਰ 90 ਫੀਸਦੀ ਰਕਮ ਦਿੰਦਾ ਸੀ, ਪਰ ਹੁਣ ਇਹ ਸਕੀਮ ਲਗਭਗ ਬੰਦ ਹੋ ਚੁੱਕੀ ਹੈ, ਜਿਸ ਕਾਰਨ ਕਰੋੜਾਂ ਦਲਿਤ ਬੱਚੇ ਸਿੱਖਿਆ ਤੋਂ ਵੰਚਿਤ ਹੋ ਰਹੇ ਹਨ।

ਡਾ. ਰਾਜਕੁਮਾਰ ਵੇਰਕਾ ਨੇ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਗਲੀਆਂ, ਚੌਰਾਹਿਆਂ, ਪਿੰਡਾਂ ਅਤੇ ਬਾਜ਼ਾਰਾਂ ਵਿੱਚ ਜਾ ਕੇ ਗਰੀਬਾਂ ਦੇ ਹੱਕ ਲਈ ਆਵਾਜ਼ ਉਠਾਏਗੀ ਅਤੇ ਇਨਸਾਫ ਲੈ ਕੇ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News