Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਪਨਬੱਸ-PRTC ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਮੰਤਰੀ ਚੀਮਾ ਨਾਲ ਹੋਈ ਮੀਟਿੰਗ, ਪੜ੍ਹੋ ਕੀ ਨਿੱਕਲਿਆ ਨਤੀਜਾ ?

Minister Cheema Meeting with PUNBUS-PRTC contract employees: ਚੰਡੀਗੜ੍ਹ: ਪੰਜਾਬ ਰੋਡਵੇਜ਼ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ […]
By : Updated On: 26 Aug 2026 14:16:PM
ਪਨਬੱਸ-PRTC ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਮੰਤਰੀ ਚੀਮਾ ਨਾਲ ਹੋਈ ਮੀਟਿੰਗ, ਪੜ੍ਹੋ ਕੀ ਨਿੱਕਲਿਆ ਨਤੀਜਾ ?

Minister Cheema Meeting with PUNBUS-PRTC contract employees: ਚੰਡੀਗੜ੍ਹ: ਪੰਜਾਬ ਰੋਡਵੇਜ਼ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ਼ਤਿਹਾਰ

ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਰਵਿਸ ਰੂਲ ਬਣਾਉਣ ’ਤੇ ਸਹਿਮਤੀ ਬਣੀ ਹੈ। ਇਸ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ 10 ਦਿਨਾਂ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਸਿਧਾਂਤ ਨੂੰ ਲਾਗੂ ਕਰਨ ’ਤੇ ਵੀ ਸਰਕਾਰ ਵੱਲੋਂ ਸਹਿਮਤੀ ਦਿੱਤੀ ਗਈ ਹੈ। ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਲਈ ਲੋੜੀਂਦੀਆਂ ਗਾਈਡਲਾਈਨਾਂ ਜਾਰੀ ਕਰਨ ਬਾਰੇ ਵੀ ਗੱਲਬਾਤ ਹੋਈ। ਮੁਲਾਜ਼ਮਾਂ ਖ਼ਿਲਾਫ਼ ਦਰਜ ਕਥਿਤ ਨਾਜਾਇਜ਼ ਪਰਚਿਆਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ’ਤੇ ਸਹਿਮਤੀ ਬਣੀ ਹੈ। ਉੱਥੇ ਹੀ ਘੱਟ ਤਨਖਾਹ ’ਤੇ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਸਮਾਨਤਾ ਲਿਆਉਣ ਲਈ ਸਬੰਧਤ ਫਾਈਲ ਵੀ ਮੰਗਵਾਈ ਗਈ ਹੈ।

ਮੀਟਿੰਗ ਦੌਰਾਨ ਬਹਾਲੀ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੀ ਵਾਪਸੀ ਲਈ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਦੇ ਨਾਲ ਹੀ ਪਨਬੱਸ ਅਤੇ PRTC ਦੇ ਬੇੜੇ ਵਿੱਚ ਅਗਲੇ ਦੋ ਮਹੀਨਿਆਂ ਅੰਦਰ ਨਵੀਆਂ ਬੱਸਾਂ ਸ਼ਾਮਲ ਕਰਨ ਅਤੇ ਟੈਂਡਰ ਪ੍ਰਕਿਰਿਆ ਰਾਹੀਂ 25 ਫੀਸਦੀ ਹੋਰ ਬੱਸਾਂ ਜੋੜਨ ’ਤੇ ਵੀ ਚਰਚਾ ਹੋਈ। ਯੂਨੀਅਨ ਅਤੇ ਸਰਕਾਰ ਵਿਚਾਲੇ ਅਗਲੀ ਮੀਟਿੰਗ 6 ਸਤੰਬਰ ਨੂੰ ਹੋਵੇਗੀ। ਮੁਲਾਜ਼ਮ ਜਥੇਬੰਦੀ ਨੇ ਸਰਕਾਰ ਨੂੰ ਮੰਗਾਂ ਲਾਗੂ ਕਰਨ ਲਈ 6 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਤੈਅ ਸਮੇਂ ਤੱਕ ਮੰਗਾਂ ’ਤੇ ਅਮਲ ਨਾ ਹੋਇਆ ਤਾਂ ਯੂਨੀਅਨ ਵੱਲੋਂ ਅਗਲੇ ਸੰਘਰਸ਼ ਜਾਂ ਹੜਤਾਲ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News