Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਕੀਤੀ ਮੁਲਾਕਾਤ

Minister Hardeep Singh Mundian meets Israeli diplomat; ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਕੀਤੀ ਮੁਲਾਕਾਤ

Minister Hardeep Singh Mundian meets Israeli diplomat; ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ ‘ਤੇ ਵਿਸਤ੍ਰਿਤ ਚਰਚਾ ਕੀਤੀ ਗਈ।ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।

ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿਰਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਅਜਿਹੀਆਂ ਤਕਨੀਕਾਂ ਦੇ ਵਿਹਾਰਕ ਲਾਗੂਕਰਨ ਦੀ ਪੜਚੋਲ ਕਰਨ ਲਈ ਸੰਭਾਵੀ ਤਕਨੀਕੀ ਸਹਿਯੋਗ, ਸੂਚਨਾ ਦਾ ਅਦਾਨ-ਪ੍ਰਦਾਨ ਕਰਨ ਸਣੇ ਭਵਿੱਖੀ ਸ਼ਮੂਲੀਅਤ ’ਤੇ ਵਿਚਾਰ-ਚਰਚਾ ਕੀਤੀ।

ਸਾਏਬ ਨੇ ਹਰਦੀਪ ਸਿੰਘ ਮੁੰਡੀਆਂ ਨੂੰ ਇਨ੍ਹਾਂ ਤਕਨਾਲੋਜੀਆਂ ਨੂੰ ਨੇੜਿਉਂ ਦੇਖਣ ਅਤੇ ਡੂੰਘੇ ਸਹਿਯੋਗ ਲਈ ਰਾਹ ਤਲਾਸ਼ਣ ਲਈ ਇਜ਼ਰਾਈਲ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ। ਇਸ ਤੋਂ ਇਲਾਵਾ ਸੁਹਿਰਦ ਅਤੇ ਉਸਾਰੂ ਮਾਹੌਲ ਵਿੱਚ ਆਪਸੀ ਸਮਝ-ਬੂਝ ਅਤੇ ਸਹਿਯੋਗ ਦੇ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਇਜ਼ਰਾਈਲ ਦੀਆਂ ਤਕਨੀਕਾਂ ਨੂੰ ਸੂਬੇ ਦੇ ਵਿਕਾਸ ਲਈ ਅਪਨਾਉਣ ਲਈ ਉਹ ਛੇਤੀ ਹੀ ਇਜ਼ਰਾਈਲ ਦਾ ਦੌਰਾ ਕਰਨਗੇ।

ਮੀਟਿੰਗ ਵਿੱਚ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad

Punjab District News