ਮੰਤਰੀ ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਲਿਖਿਆ ਪੱਤਰ

Punjab News; ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ ਅਤੇ ਹੋਰ ਵਿਸ਼ੇਸ਼ ਟ੍ਰੇਨਾਂ ਚਲਾਉਣ […]
Jaspreet Singh
By : Updated On: 11 Oct 2025 18:50:PM
ਮੰਤਰੀ ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਲਿਖਿਆ ਪੱਤਰ

Punjab News; ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ ਅਤੇ ਹੋਰ ਵਿਸ਼ੇਸ਼ ਟ੍ਰੇਨਾਂ ਚਲਾਉਣ ਸਬੰਧੀ ਬੇਨਤੀ ਕੀਤੀ।

ਉਨ੍ਹਾਂ ਕਿਹਾ ਕਿ ਇਸ ਮਹਾਨ ਪਵਿੱਤਰ ਦਿਹਾੜੇ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਕਰੋੜਾਂ ਸੰਗਤਾਂ ਦੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਸ਼੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਸੰਬੰਧਿਤ ਮੰਤਰੀ ਸਾਹਿਬਾਨ ਜੀ ਨੂੰ ਪੱਤਰ ਭੇਜਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ, ਇਸ ਮਹੱਤਵਪੂਰਨ ਬੇਨਤੀ ਨੂੰ ਜ਼ਰੂਰ ਸਵੀਕਾਰ ਕਰਨਗੇ।

Read Latest News and Breaking News at Daily Post TV, Browse for more News

Ad
Ad