Journalism Of Hope
BREAKING NEWS
ED ਕੇਸ ‘ਚ ਮੰਤਰੀ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਦੀ ਅਰਜ਼ੀ ਖਾਰਜ....ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬੀ ਵਿਦਿਆਰਥੀ ਡਿਪੋਰਟ....ਪੰਜਾਬ ‘ਚ PTI ਅਧਿਆਪਕਾਂ ਦੀ ਭਰਤੀ, ਭਲਕੇ ਤੋਂ ਸ਼ੁਰੂ ਹੋਣਗੀਆਂ ਭਰਤੀ ਲਈ ਅਰਜ਼ੀਆਂ....ਹਾਕੀ ਇੰਡੀਆ ਦੀ ਜਰਸੀ ਦਾ ਰੰਗ ਬਦਲਿਆ, ਨੀਲੇ ਦੀ ਥਾਂ ਹੁਣ ਸੰਤਰੀ...

ED ਕੇਸ ‘ਚ ਮੰਤਰੀ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਦੀ ਅਰਜ਼ੀ ਖਾਰਜ

AAP Minister Sanjeev Arora Bail Rejected; ਈਡੀ (ED) ਮਾਮਲੇ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਮੈਡੀਕਲ ਆਧਾਰ ‘ਤੇ ਦਾਇਰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੰਜੀਵ ਅਰੋੜਾ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਤੋਂ […]
Jaspreet Singh
By : Updated On: 30 Jul 2026 17:53:PM
ED ਕੇਸ ‘ਚ ਮੰਤਰੀ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਦੀ ਅਰਜ਼ੀ ਖਾਰਜ

AAP Minister Sanjeev Arora Bail Rejected; ਈਡੀ (ED) ਮਾਮਲੇ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਮੈਡੀਕਲ ਆਧਾਰ ‘ਤੇ ਦਾਇਰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਇਸ਼ਤਿਹਾਰ

ਸੰਜੀਵ ਅਰੋੜਾ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ AIIMS ਦਿੱਲੀ ਤੋਂ ਉਨ੍ਹਾਂ ਦੀ ਮੈਡੀਕਲ ਰਿਪੋਰਟ ਮੰਗਵਾਈ ਸੀ। ਰਿਪੋਰਟ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਰੱਦ ਕਰ ਦਿੱਤੀ।

ਸੁਪਰੀਮ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਵੱਖਰੀ ਸਹੂਲਤ ਨਹੀਂ ਮਿਲੇਗੀ। ਇਸ ਤੋਂ ਪਹਿਲਾਂ ਸੰਜੀਵ ਅਰੋੜਾ ਨੇ ਗੁਰੂਗ੍ਰਾਮ ਦੀ ਅਦਾਲਤ ਵਿੱਚ ਘਰ ਦਾ ਖਾਣਾ ਅਤੇ ਵਾਟਰ ਕੂਲਰ ਦੀ ਸਹੂਲਤ ਦੇਣ ਲਈ ਵੀ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।

18 ਜੁਲਾਈ ਨੂੰ ਦਾਇਰ ਕੀਤੀ ਸੀ ਸੁਪਰੀਮ ਕੋਰਟ ਵਿੱਚ ਪਟੀਸ਼ਨ

ਸੰਜੀਵ ਅਰੋੜਾ ਨੇ 18 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਪਹਿਲੀ ਸੁਣਵਾਈ 20 ਜੁਲਾਈ ਨੂੰ ਹੋਈ, ਜਿਸ ਦੌਰਾਨ ਅਦਾਲਤ ਨੇ ਵੱਖ-ਵੱਖ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ। 24 ਜੁਲਾਈ ਦੀ ਸੁਣਵਾਈ ਦੌਰਾਨ AIIMS ਦਿੱਲੀ ਤੋਂ ਮੈਡੀਕਲ ਰਿਪੋਰਟ ਮੰਗਵਾਈ ਗਈ।

AIIMS ਵੱਲੋਂ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ 28 ਜੁਲਾਈ ਨੂੰ ਦੁਬਾਰਾ ਸੁਣਵਾਈ ਹੋਈ ਅਤੇ ਅਦਾਲਤ ਨੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।

ਰੇਗੂਲਰ ਜ਼ਮਾਨਤ ‘ਤੇ 3 ਸਤੰਬਰ ਨੂੰ ਹੋਵੇਗੀ ਸੁਣਵਾਈ

ਇਸ ਤੋਂ ਪਹਿਲਾਂ ਸੰਜੀਵ ਅਰੋੜਾ ਨੇ 18 ਮਈ ਨੂੰ ਗੁਰੂਗ੍ਰਾਮ ਦੀ ਸੈਸ਼ਨ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ।

ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਣ ਤੋਂ ਪਹਿਲਾਂ ਈਡੀ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਸੰਜੀਵ ਅਰੋੜਾ ਦੀ ਰੇਗੂਲਰ ਜ਼ਮਾਨਤ ਪਟੀਸ਼ਨ ‘ਤੇ ਹੁਣ 3 ਸਤੰਬਰ ਨੂੰ ਸੁਣਵਾਈ ਹੋਵੇਗੀ। ਉਸ ਦਿਨ ਈਡੀ ਆਪਣੀ ਵਿਸਥਾਰਪੂਰਵਕ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ, ਜਿਸ ਤੋਂ ਬਾਅਦ ਹੀ ਇਹ ਫੈਸਲਾ ਹੋਵੇਗਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ। ਫਿਲਹਾਲ ਸੰਜੀਵ ਅਰੋੜਾ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਹਨ।

ਮੈਡੀਕਲ ਆਧਾਰ ‘ਤੇ ਮੰਗੀ ਸੀ ਜ਼ਮਾਨਤ

ਕਿਉਂਕਿ ਹਾਈਕੋਰਟ ਵਿੱਚ ਰੇਗੂਲਰ ਜ਼ਮਾਨਤ ਦੀ ਸੁਣਵਾਈ 3 ਸਤੰਬਰ ਨੂੰ ਨਿਰਧਾਰਤ ਹੈ, ਇਸ ਲਈ ਉਸ ਤੋਂ ਪਹਿਲਾਂ ਰਾਹਤ ਦੀ ਉਮੀਦ ਨਾ ਹੋਣ ਕਰਕੇ ਸੰਜੀਵ ਅਰੋੜਾ ਨੇ ਸੁਪਰੀਮ ਕੋਰਟ ਵਿੱਚ ਮੈਡੀਕਲ ਆਧਾਰ ‘ਤੇ ਜ਼ਮਾਨਤ ਮੰਗੀ ਸੀ।

ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ ਦੱਸਿਆ ਸੀ ਕਿ ਉਹ ਸ਼ੂਗਰ ਦੇ ਮਰੀਜ਼ ਹਨ ਅਤੇ ਉਨ੍ਹਾਂ ਨੂੰ ਇੰਸੁਲਿਨ ਦੀ ਲੋੜ ਰਹਿੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News