ਮੰਤਰੀ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

Shaheed bhagat singh martyrdom day punjab; ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਪੁਰਜ਼ੋਰ ਜੋਸ਼ ਤੇ ਜਜ਼ਬੇ ਨਾਲ ਮਨਾਇਆ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਨੂੰ […]
Jaspreet Singh
By : Published: 25 Mar 2026 20:47:PM
ਮੰਤਰੀ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

Shaheed bhagat singh martyrdom day punjab; ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਪੁਰਜ਼ੋਰ ਜੋਸ਼ ਤੇ ਜਜ਼ਬੇ ਨਾਲ ਮਨਾਇਆ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਕੱਠ ਨੂੰ ਸੰਬੋਧਨ ਕਦਿਰਆਂ ਸੌਂਦ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ ਸਮਾਜ ਨੂੰ ਨਿਆਂ, ਬਰਾਬਰੀ ਅਤੇ ਜ਼ਬਰ ਵਿਰੁੱਧ ਆਢਾ ਲੈਣ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਪੂਰੀ ਵਚਨਬੱਧਤਾ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਸਮੂਹਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਿੱਚ ਸੱਭਿਆਚਾਰਕ ਮੰਚਾਂ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦਾ ਸੰਦੇਸ਼ ਨੌਜਵਾਨਾਂ ਨੂੰ ਬੇਇਨਸਾਫ਼ੀ ਖ਼ਿਲਾਫ਼ ਸਵਾਲ ਉਠਾਉਣ, ਗਿਆਨ ਹਾਸਲ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਸੁਹਿਰਦਤਾ ਨਾਲ ਯੋਗਦਾਨ ਪਾਉਣ ਲਈ ਹਲੂਣਦਾ ਹੈ।

ਇਸ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦ੍ਰਿਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਟਿਕਾਊ ਅਭਿਆਸਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 5723 ਸਕੂਲਾਂ ਵਿੱਚ ਨਿਊਟ੍ਰੀਸ਼ਨ ਗਾਰਡਨ ਸਥਾਪਤ ਕੀਤੇ ਗਏ ਹਨ।

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਹਿੰਮਤ, ਬੌਧਿਕ ਚੇਤਨਾ ਅਤੇ ਆਜ਼ਾਦੀ ਸੰਗਰਾਮ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਲਿਖਤਾਂ ਅਤੇ ਵਡੇਰੇ ਕਾਰਜ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਦੀ ਤਰਜਮਾਨੀ ਕਰਦੇ ਰਹਿਣਗੇ ਤਾਂ ਜੋ ਉਹ ਜਮਹੂਰੀ ਕਦਰਾਂ-ਕੀਮਤਾਂ ਅਤੇ ਭਾਈਚਾਰੇ ਨੂੰ ਬਰਕਰਾਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਬਰਾਬਰੀ ਅਤੇ ਪ੍ਰਗਤੀਸ਼ੀਲ ਸਮਾਜ ਪ੍ਰਤੀ ਸ. ਭਗਤ ਸਿੰਘ ਦੀ ਸੋਚ ਅਜੋਕੇ ਦੌਰ ਵਿੱਚ ਵੀ ਪੂਰਨ ਰੂਪ ਵਿੱਚ ਪ੍ਰਸੰਗਿਕ ਹੈ।

ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ, ਸਾਬਕਾ ਮੈਂਬਰ ਪ੍ਰੀਤੀ ਚਾਵਲਾ ਅਤੇ ਇੰਦਰਾ ਗੁਪਤਾ ਅਤੇ ਮੈਂਬਰ ਸਕੱਤਰ ਕਨੂੰ ਥਿੰਦ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad