ਮਾਮੂਲੀ ਤਕਰਾਰ ਨੇ ਪਰਿਵਾਰ ਕੀਤਾ ਤਬਾਹ, ਪਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਪਤਨੀ ਕਤਲ
Pathankot Crime News: ਜ਼ਖਮੀ ਹਾਲਤ ਵਿੱਚ ਔਰਤ ਨੂੰ ਸਥਾਨਕ ਲੋਕਾਂ ਨੇ ਨਿੱਜੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤ ਐਲਾਨ ਦਿੱਤਾ।
Husband Murdered Wife after Dispute: ਪਠਾਨਕੋਟ ਦੇ ਨਾਲ ਲੱਗਦੇ ਪਿੰਡ ਤਾਜਪੁਰ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਹੀ ਇੱਕ ਸ਼ਖਸ ਨੇ ਮਾਮੂਲੀ ਜਿਹੀ ਤਕਰਾਰ ਦੇ ਚਲਦਿਆਂ ਗੁੱਸੇ ‘ਚ ਆ ਕੇ ਤੇਜ਼ਧਾਰ ਹਥਿਆਰ ਦੇ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਔਰਤ ਨੂੰ ਸਥਾਨਕ ਲੋਕਾਂ ਨੇ ਨਿੱਜੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤ ਐਲਾਨ ਦਿੱਤਾ।
ਨਿੱਜੀ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਲਿਆ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਗਲੀ ਕਾਰਵਾਈ ਪੁਲਿਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ 2 ਦੇ ਪ੍ਰਭਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇੱਕ ਮਹਿਲਾ ਜਿਸ ਦੇ ਸਿਰ ਦੇ ਉੱਪਰ ਤੇਜ਼ ਹਥਿਆਰ ਦੇ ਨਾਲ ਹਮਲਾ ਕੀਤਾ ਗਿਆ ਹੈ। ਉਸ ਦੀ ਇੱਕ ਨਿੱਜੀ ਹਸਪਤਾਲ ‘ਚ ਮੌਤ ਹੋ ਗਈ ਹੈ। ਜਿਸ ਦੇ ਚਲਦੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੇ ਪਤੀ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।