ਨਿਹੰਗਾਂ ਦਾ ਹੰਗਾਮਾ: ਰੇਕੀ ਦੇ ਸ਼ੱਕ ’ਚ ਨਿਹੰਗ ਨਾਲ ਕੁੱਟਮਾਰ, ਮਹਿਲਾ SHO ਨਾਲ ਵੀ ਬਦਸਲੂਕੀ
Misbehave with female SHO: ਅੰਮ੍ਰਿਤਸਰ: ਝਬਾਲ ਰੋਡ ’ਤੇ ਸ਼ੁੱਕਰਵਾਰ ਦੇਰ ਰਾਤ ਨਿਹੰਗ ਸਿੰਘਾਂ ਦੇ ਧਰਨੇ ਦੌਰਾਨ ਹੰਗਾਮਾ ਹੋ ਗਿਆ। ਇਸ ਦੌਰਾਨ ਮੋਟਰਸਾਈਕਲ ’ਤੇ ਮੌਕੇ ’ਤੇ ਪਹੁੰਚੇ ਇੱਕ ਨਿਹੰਗ ਸਿੰਘ ਨੂੰ ਧਰਨਾਕਾਰੀਆਂ ਨੇ ਵਿਰੋਧੀ ਧਿਰ ਵੱਲੋਂ ਰੇਕੀ ਕਰਨ ਦੇ ਸ਼ੱਕ ਵਿੱਚ ਰੋਕ ਲਿਆ। ਇਸ ਤੋਂ ਬਾਅਦ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਗੇਟ ਹਕੀਮਾ ਦੀ SHO ਮਨਜੀਤ ਕੌਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਅਤੇ ਨਿਹੰਗ ਨੂੰ ਉੱਥੋਂ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮਹਿਲਾ SHO ਨਾਲ ਵੀ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ ’ਤੇ ਖਿੱਚ-ਧੂਹ ਕਰਨ ਦੀ ਗੱਲ ਸਾਹਮਣੇ ਆਈ ਹੈ।
ਰੇਕੀ ਦੇ ਸ਼ੱਕ ’ਤੇ ਰੋਕਿਆ
ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਆਏ ਨਿਹੰਗ ਸਿੰਘ ਨੂੰ ਧਰਨੇ ’ਤੇ ਬੈਠੇ ਲੋਕਾਂ ਨੇ ਰੋਕ ਲਿਆ। ਉਨ੍ਹਾਂ ਨੂੰ ਸ਼ੱਕ ਸੀ ਕਿ ਉਸ ਨੂੰ ਵਿਰੋਧੀ ਧਿਰ ਵੱਲੋਂ ਮੌਕੇ ਦੀ ਰੇਕੀ ਕਰਨ ਲਈ ਭੇਜਿਆ ਗਿਆ ਹੈ। ਇਸੇ ਸ਼ੱਕ ਦੇ ਆਧਾਰ ’ਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣਿਆ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਘਟਨਾ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਠੀ ਕਰ ਰਹੇ ਹਨ।
