Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ: ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਹੋਏ ਅਣਉਚਿਤ ਵਿਹਾਰ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਕਰਮਚਾਰੀਆਂ ਵੱਲੋਂ ਸਿੱਖ ਕੌਮ ਦੀ ਅਤਿ ਆਦਰਯੋਗ ਅਤੇ ਧਾਰਮਿਕ ਰੂਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ: ਐਡਵੋਕੇਟ ਧਾਮੀ ਵੱਲੋਂ ਨਿਖੇਧੀ
ਪੁਰਾਣੀ ਤਸਵੀਰ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਹੋਏ ਅਣਉਚਿਤ ਵਿਹਾਰ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਕਰਮਚਾਰੀਆਂ ਵੱਲੋਂ ਸਿੱਖ ਕੌਮ ਦੀ ਅਤਿ ਆਦਰਯੋਗ ਅਤੇ ਧਾਰਮਿਕ ਰੂਪ ਵਿੱਚ ਮਹੱਤਵਪੂਰਨ ਸ਼ਖ਼ਸੀਅਤ ਨਾਲ ਕੀਤਾ ਗਿਆ ਗਲਤ ਵਿਹਾਰ ਨਿਰਾਸ਼ਾਜਨਕ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿਰਫ ਇਕ ਵਿਅਕਤੀ ਨਾਲ ਦੁਰਵਿਹਾਰ ਦਾ ਨਹੀਂ, ਸਗੋਂ ਸਿੱਖ ਧਰਮ ਅਤੇ ਉਸ ਦੀ ਸਤਿਕਾਰਤ ਸ਼ਖਸੀਅਤ ਦਾ ਨਿਰਾਦਰ ਹੈ। ਉਨ੍ਹਾਂ ਕੇਂਦਰੀ ਹਵਾਬਾਜ਼ੀ ਮੰਤਰੀ ਕੋਲੋਂ ਇਸ ਘਟਨਾ ਦੀ ਤਤਕਾਲ ਜਾਂਚ ਮੰਗਦਿਆਂ ਕਿਹਾ ਕਿ ਜਿੰਨ੍ਹਾਂ ਕਰਮਚਾਰੀਆਂ ਵੱਲੋਂ ਇਹ ਦੁਰਵਿਵਹਾਰ ਕੀਤਾ ਗਿਆ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਵੀ ਜਰੂਰੀ ਹੈ ਕਿ ਭਾਰਤ ਦੇਸ਼ ਦੀ ਏਅਰਲਾਈਨ ਭਵਿੱਖ ਵਿਚ ਕਿਸੇ ਵੀ ਯਾਤਰੀ ਨਾਲ ਅਜਿਹਾ ਵਿਹਾਰ ਨਾ ਕਰੇ ਜੋ ਦੇਸ਼ ਲਈ ਸ਼ਰਮਨਾਕ ਸਾਬਤ ਹੁੰਦਾ ਹੋਵੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਨੂੰ ਇਹ ਮਾਮਲਾ ਅਥਾਰਟੀ ਕੋਲ ਉਠਾਉਣ ਅਤੇ ਹੋਰ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News