Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ‘ਤੇ ਦੁਰਵਿਵਹਾਰ ਅਤਿ ਨਿੰਦਣਯੋਗ- ਜਥੇਦਾਰ ਗੜਗੱਜ

ਅੰਮ੍ਰਿਤਸਰ– ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ‘ਤੇ ਦੁਰਵਿਵਹਾਰ ਅਤਿ ਨਿੰਦਣਯੋਗ- ਜਥੇਦਾਰ ਗੜਗੱਜ
Jathedar Kuldeep Singh Gargajj

ਅੰਮ੍ਰਿਤਸਰ– ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਵੀ ਜਦੋਂ ਉਹ ਨਵੀਂ ਦਿੱਲੀ ਤੋਂ ਅਮਰੀਕਾ ਜਾ ਰਹੇ ਸਨ, ਤਾਂ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੀਆਂ ਟਿਕਟਾਂ ਹੋਣ ਦੇ ਬਾਵਜੂਦ ਬਹੁਤ ਮਾੜੇ ਹਾਲਤ ਵਾਲੀਆਂ ਸੀਟਾਂ ਉਨ੍ਹਾਂ ਸਮੇਤ ਹੋਰ ਯਾਤਰੀਆਂ ਨੂੰ ਦਿੱਤੀਆਂ ਗਈਆਂ ਜਿਸ ਦਾ ਉਨ੍ਹਾਂ ਨੇ ਮੌਕੇ ਉੱਤੇ ਵਿਰੋਧ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਵਿਰੋਧ ਕਰਨ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀ ਸਿੰਘ ਸਾਹਿਬ ਸਮੇਤ ਹੋਰਨਾਂ ਦੇ ਪਾਸਪੋਰਟ ਲੈ ਗਏ ਤੇ ਪਿਛਲੇ ਕਈ ਘੰਟਿਆਂ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਭੁੱਖਣ ਭਾਣੇ ਬੈਠਾ ਕੇ ਰੱਖਿਆ ਹੋਇਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਵਿਵਹਾਰ ਅਤੇ ਕਾਰਵਾਈ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਹਵਾਈਬਾਜੀ ਮੰਤਰੀ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਹੀ ਸਤਿਕਾਰਯੋਗ ਹੈ .ਇਸ ਲਈ ਕੇਂਦਰੀ ਏਜੰਸੀਆਂ ਅਤੇ ਹਵਾਈ ਅੱਡੇ ਉੱਤੇ ਤਾਇਨਾਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਤਿਕਾਰ ਤੇ ਸਨਮਾਨ ਦਾ ਹਮੇਸ਼ਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਸਿੰਘ ਸਾਹਿਬ ਨਾਲ ਸੰਪਰਕ ਕਰਕੇ ਸਮੁੱਚੀ ਘਟਨਾ ਦੀ ਜਾਣਕਾਰੀ ਲੈਣਗੇ।

Read Latest News and Breaking News at Daily Post TV, Browse for more News

Ad
Ad

Punjab District News