Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਦੁਕਾਨ ‘ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ,ਮਾਲਕ ਨੇ ਭੱਜ ਕੇ ਬਚਾਈ ਜਾਨ,ਘਟਨਾ ਦੀ CCTV ਵੀ ਆਈ ਸਾਹਮਣੇ

Gurdaspur miscreants opened fire at shop:ਜਿਲਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਚੌਕ ਚ ਸਥਿਤ ਇੱਕ ਮਸ਼ਹੂਰ ਦੁਕਾਨ ਗੋਲ਼ ਹੱਟੀ ‘ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸ਼ਰੇਆਮ ਗੋਲ਼ੀਆਂ ਚਲਾਉਣ ਦੀ ਵਾਰਦਾਤ ਅੰਜ਼ਾਮ ਦਿੱਤਾ। ਉਧਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੁਖਦੀਪ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਉਹ ਕਿਸੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੁਕਾਨ ‘ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ,ਮਾਲਕ ਨੇ ਭੱਜ ਕੇ ਬਚਾਈ ਜਾਨ,ਘਟਨਾ ਦੀ CCTV ਵੀ ਆਈ ਸਾਹਮਣੇ
miscreants opened fire at shop

Gurdaspur miscreants opened fire at shop:ਜਿਲਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਚੌਕ ਚ ਸਥਿਤ ਇੱਕ ਮਸ਼ਹੂਰ ਦੁਕਾਨ ਗੋਲ਼ ਹੱਟੀ ‘ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸ਼ਰੇਆਮ ਗੋਲ਼ੀਆਂ ਚਲਾਉਣ ਦੀ ਵਾਰਦਾਤ ਅੰਜ਼ਾਮ ਦਿੱਤਾ।

ਉਧਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੁਖਦੀਪ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਉਹ ਕਿਸੇ ਰਿਸ਼ਤੇਦਾਰ ਦੇ ਘਰ ਅੰਮ੍ਰਿਤਸਰ ਸਾਹਿਬ ਵਿਖੇ ਗਏ ਸਨ ਤੇ ਦੁਕਾਨ ‘ਤੇ ਉਹਨਾਂ ਦਾ ਬੇਟਾ ਜਗਪ੍ਰੀਤ ਸਿੰਘ ਮੌਜੂਦ ਸੀ ਕਿ ਜਦੋਂ ਉਹ ਅਤੇ ਦੁਕਾਨ ‘ਤੇ ਕੰਮ ਕਰਨ ਵਾਲੇ ਵਰਕਰ ਰਾਤ ਨੂੰ ਦੁਕਾਨ ਬੰਦ ਕਰ ਰਹੇ ਸਨ ਤਾਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਰੇਆਮ ਦੁਕਾਨ ‘ਤੇ ਫਾਇਰਿੰਗ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਕਰੀਬ 6 ਗੋਲ਼ੀਆਂ ਦੇ ਖੋਲ ਮਿਲੇ ਹਨ ਜਿਸ ਵਿੱਚੋਂ ਤਿੰਨ ਗੋਲ਼ੀਆਂ ਦੁਕਾਨ ਅੰਦਰ ਲੱਗੇ ਸ਼ੀਸ਼ੇ ਉੱਤੇ ਵੱਜੀਆਂ। ਉੱਥੇ ਹੀ ਦੁਕਾਨ ਮਾਲਕ ਅਨੁਸਾਰ ਵਾਰਦਾਤ ਵੇਲੇ ਉਸਦੇ ਬੇਟੇ ਜਸਪ੍ਰੀਤ ਸਿੰਘ ਨੇ ਅੰਦਰ ਭੱਜ ਕੇ ਜਾਨ ਬਚਾਈ। ਉਨ੍ਹਾਂ ਨੇ ਦੱਸਿਆ ਕਿ ਉਹਨਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕੋਈ ਫਿਰੌਤੀ ਲਈ ਕਦੇ ਕੋਈ ਫ਼ੋਨ ਆਇਆ ਹੈ।

ਉਧਰ ਇਸ ਵਾਰਦਾਤ ਨਾਲ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਉਧਰ ਪੁਲਿਸ ਥਾਣਾ ਘੁਮਾਣ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News