Punjab News: ਪਿੰਡ ਭਾਗਸਰ ਦੇ ਸਰਪੰਚ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਹੈ। ਜ਼ਖ਼ਮੀ ਸਰਪੰਚ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Miscreants shot Sarpanch: ਫਾਜ਼ਿਲਕਾ ਦੇ ਬੱਲੂਆਣਾ ਹਲਕਾ ਦੇ ਅਧੀਨ ਪੈਂਦੇ ਪਿੰਡ ਭਾਗਸਰ ‘ਚ ਵੱਡੀ ਵਾਰਦਾਤ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਪਿੰਡ ਭਾਗਸਰ ਦੇ ਸਰਪੰਚ ਸੁਧੀਰ ਕੁਮਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇ ਕੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਹਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਸਰਪੰਚ ਨੂੰ ਮੋਢੇ ਵਿੱਚ ਗੋਲੀ ਲੱਗੀ ਹੈ ਜਿਸ ਮਗਰੋਂ ਸਰਪੰਚ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪਿੰਡ ਭਾਗਸਰ ਦੇ ਸਰਪੰਚ ਸੁਧੀਰ ਕੁਮਾਰ ਜਦੋਂ ਆਪਣੇ ਖੇਤ ਵਿੱਚ ਮਸ਼ੀਨ ਨਾਲ ਤੂੜੀ ਬਣਾਉਣ ਦਾ ਕੰਮ ਕਰਵਾ ਰਹੇ ਸੀ। ਜਿਸ ਤੋਂ ਬਾਅਦ ਜਦੋਂ ਉਹ ਆਪਣੀ ਗੱਡੀ ‘ਤੇ ਘਰ ਵਾਪਸ ਪਰਤ ਰिਹਾ ਸੀ ਤਾਂ ਰਸਤੇ ਵਿੱਚ ਦੋ ਨਕਾਬਪੋਸ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਹੱਥ ਦੇ ਕੇ ਰੋਕਿਆ। ਸਰਪੰਚ ਨੇ ਗੱਡੀ ਉਨ੍ਹਾਂ ਦੇ ਨੇੜੇ ਕੀਤੀ ਤਾਂ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ।
ਗੋਲੀ ਸੁਧੀਰ ਦੇ ਮੋਢੇ ਵਿੱਚ ਲੱਗੀ। ਦੱਸਿਆ ਜਾ ਰਿਹਾ ਕਿ ਹਮਲੇ ਮਗਰੋਂ ਸਰਪੰਚ ਸੁਧੀਰ ਕੁਮਾਰ ਨੇ ਗੱਡੀ ਭਜਾ ਲਈ ਤੇ ਜ਼ਖਮੀ ਹਾਲਤ ‘ਚ ਘਰ ਪਹੁੰਚੇ। ਜਿਸ ਤੋਂ ਬਾਅਦ ਉਹਨਾਂ ਨੂੰ ਸਿਵਲ ਹਸਪਤਾਲ ਅਬੋਹਰ ਭਰਤੀ ਕਰਵਾਇਆ ਗਿਆ। ਜਿੱਥੋਂ ਉਹਨਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਇਸ ਘਟਨਾ ਤੋਂ ਬਾਅਦ ਰਾਤ ਨੂੰ ਹੀ ਅਬੋਹਰ ਨਾਲ ਲੱਗਦੇ ਹੱਦਾਂ ਦੀ ਪੂਰੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ।