ਬਦਮਾਸ਼ਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਘਰ ਦੇ ਗੇਟ ‘ਤੇ ਵਰਾਈਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ

Punjab News; ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁਗੀਆਂ ਵਿੱਖੇ ਤੜਕਸਾਰ ਅਣਪਛਾਤੇ ਨੌਜਵਾਨਾਂ ਵਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਦੱਸ ਦੇਈਏ ਕਿ ਇੱਕ ਘਰ ਦੇ ਗੇਟ ‘ਤੇ ਬਦਮਾਸ਼ਾਂ ਵੱਲੋਂ 4 ਰਾਊਂਡ ਫਾਇਰ ਕੀਤੇ ਗਏ। ਇਸ ਸਬੰਧੀ ਥਾਣਾ ਗੜ੍ਹਸ਼ੰਕਰ ਪੁਲਿਸ ਵਲੋਂ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆ ਸਤਨਾਮ ਸਿੰਘ ਪੁੱਤਰ ਦਲਜੀਤ ਸਿੰਘ ਸਾਬਕਾ ਫੌਜੀ ਪਿੰਡ ਰਾਮਗੜ੍ਹ ਝੁਗੀਆਂ ਨੇ ਦੱਸਿਆ ਕਿ ਉਹ ਰਾਤ ਨੂੰ ਘਰ ਦੇ ਵਿੱਚ ਸੁਤੇ ਪਏ ਸਨ ਤਾਂ ਇੱਕਦਮ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਆਪਣੇ ਕਮਰੇ ਦੇ ਬਾਹਰ ਆਏ ਤਾਂ 4 ਨੌਜਵਾਨਾਂ ਵਲੋਂ ਉਨ੍ਹਾਂ ਦੇ ਘਰ ਦੇ ਗੇਟ ‘ਤੇ 4 ਰਾਊਂਡ ਫਾਇਰ ਕੀਤੇ ਗਏ। ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ, ਕਿ ਕੁੱਝ ਦਿਨ ਪਹਿਲਾਂ 3 ਸ਼ੱਕੀ ਨੌਜਵਾਨ ਉਨ੍ਹਾਂ ਦੇ ਘਰ ਦੇ ਵਿੱਚ ਦਾਖ਼ਿਲ ਹੋ ਉਨ੍ਹਾਂ ਦੇ ਵਿਦੇਸ਼ ਵਿੱਚ ਰਹਿੰਦੇ ਬੱਚਿਆਂ ਬਾਰੇ ਪੁੱਛਗਿੱਛ ਕੀਤੀ ਗਈ ਸੀ।
ਉੱਧਰ ਇਸ ਮਾਮਲੇ ਸਬੰਧੀ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਗਗਨਦੀਪ ਸੇਖੋਂ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਉਹ ਤੁਰੰਤ ਮੌਕੇ ‘ਤੇ ਪਹੁੰਚ ਪੜਤਾਲ ਵਿੱਚ ਜੁੱਟ ਗਏ ਹਨ। ਦੋਸ਼ੀਆਂ ਪੁਲਿਸ ਨੇ ਕਿਹਾ ਕਿ ਮੁਲਜਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।