Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ, 10 ਦਿਨ ਚੱਲੇਗਾ ਵਿਸ਼ੇਸ਼ ਅਭਿਆਨ

Mission Clean Punjab; ਪੰਜਾਬ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਨੇ ਅੱਜ ਤੋਂ ‘ਮਿਸ਼ਨ ਕਲੀਨ ਪੰਜਾਬ’ ਨਾਂਅ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁਹਿੰਮ ਦੀ ਸ਼ੁਰੂਆਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਥਾਪਰ ਚੌਕ ’ਤੇ ਖੁਦ ਸਫ਼ਾਈ ਕਰਕੇ ਕੀਤੀ। ਇਹ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ […]
By : Updated On: 29 Aug 2026 15:14:PM
ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ, 10 ਦਿਨ ਚੱਲੇਗਾ ਵਿਸ਼ੇਸ਼ ਅਭਿਆਨ

Mission Clean Punjab; ਪੰਜਾਬ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਨੇ ਅੱਜ ਤੋਂ ‘ਮਿਸ਼ਨ ਕਲੀਨ ਪੰਜਾਬ’ ਨਾਂਅ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁਹਿੰਮ ਦੀ ਸ਼ੁਰੂਆਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਥਾਪਰ ਚੌਕ ’ਤੇ ਖੁਦ ਸਫ਼ਾਈ ਕਰਕੇ ਕੀਤੀ। ਇਹ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਚਲਾਈ ਜਾਵੇਗੀ।

ਇਸ਼ਤਿਹਾਰ

ਮੁਹਿੰਮ ਤਹਿਤ ਸੂਬੇ ਭਰ ਵਿੱਚ ਉਨ੍ਹਾਂ ਥਾਵਾਂ ਦੀ ਪਛਾਣ ਕਰਕੇ ਵਿਸ਼ੇਸ਼ ਸਫ਼ਾਈ ਕਰਵਾਈ ਜਾਵੇਗੀ, ਜਿੱਥੇ ਵਾਰ-ਵਾਰ ਕੂੜਾ ਇਕੱਠਾ ਹੁੰਦਾ ਹੈ। ਸਰਕਾਰ ਦਾ ਮੁੱਖ ਫੋਕਸ ਗਾਰਬੇਜ ਵਲਨਰੇਬਲ ਪੁਆਇੰਟਸ (GVP) ਨੂੰ ਖ਼ਤਮ ਕਰਨ ’ਤੇ ਰਹੇਗਾ। ਇਨ੍ਹਾਂ ਥਾਵਾਂ ਦੀ ਸਫ਼ਾਈ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਉੱਥੇ ਮੁੜ ਕੂੜਾ ਇਕੱਠਾ ਨਾ ਹੋਵੇ।

ਮੰਤਰੀ ਅਤੇ ਵਿਧਾਇਕ ਵੀ ਮੈਦਾਨ ’ਚ ਉਤਰੇ

‘ਮਿਸ਼ਨ ਕਲੀਨ ਪੰਜਾਬ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਬਣਾਉਣ ਲਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਸਫ਼ਾਈ ਮੁਹਿੰਮ ਦੀ ਅਗਵਾਈ ਅਤੇ ਨਿਗਰਾਨੀ ਕੀਤੀ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੂੰ ਵੀ ਸਫ਼ਾਈ ਮੁਹਿੰਮ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਨਤਕ ਸਿਹਤ ਸੁਧਾਰਨ ’ਤੇ ਜ਼ੋਰ

ਸਰਕਾਰ ਦਾ ਮੰਨਣਾ ਹੈ ਕਿ ਕੂੜੇ ਦੇ ਢੇਰ ਅਤੇ ਗੰਦਗੀ ਕਾਰਨ ਨਾ ਸਿਰਫ਼ ਸ਼ਹਿਰਾਂ ਦੀ ਖੂਬਸੂਰਤੀ ਪ੍ਰਭਾਵਿਤ ਹੁੰਦੀ ਹੈ, ਸਗੋਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਲਈ ਮੁਹਿੰਮ ਰਾਹੀਂ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਨਾਲ ਜਨਤਕ ਸਿਹਤ ਵਿੱਚ ਸੁਧਾਰ ’ਤੇ ਵੀ ਜ਼ੋਰ ਦਿੱਤਾ ਜਾਵੇਗਾ।

ਲੋਕਾਂ ਤੋਂ ਸਹਿਯੋਗ ਦੀ ਅਪੀਲ

ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਮਿਸ਼ਨ ਕਲੀਨ ਪੰਜਾਬ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਲਈ ਕਿਹਾ ਗਿਆ ਹੈ।

ਸਰਕਾਰ ਦਾ ਟੀਚਾ ਹੈ ਕਿ ਇਸ 10 ਦਿਨਾਂ ਦੀ ਮੁਹਿੰਮ ਦੌਰਾਨ ਵੱਧ ਤੋਂ ਵੱਧ ਕੂੜਾ ਸੰਵੇਦਨਸ਼ੀਲ ਥਾਵਾਂ ਦੀ ਸਫ਼ਾਈ ਕਰਕੇ ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਵੱਲ ਕਦਮ ਚੁੱਕਿਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News