Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਵਿਧਾਇਕ ਗਿਆਸਪੁਰਾ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਚ ਪੇਸ਼ ਹੋਏ ‘ਆਪ’ ਵਿਧਾਇਕ, ਮੰਗੀ ਮੁਆਫ਼ੀ

ਅੰਮ੍ਰਿਤਸਰ, 16 ਅਕਤੂਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕ ਅਤੇ ਸਿਆਸੀ ਆਗੂ ਪੇਸ਼ ਹੋਏ। ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ 12 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਦਿੱਤੇ ਬਿਆਨਾਂ ਨਾਲ ਜੁੜਿਆ ਹੋਇਆ ਹੈ। ਸ੍ਰੀ […]
By : Updated On: 16 Oct 2026 15:38:PM
ਵਿਧਾਇਕ ਗਿਆਸਪੁਰਾ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਚ ਪੇਸ਼ ਹੋਏ ‘ਆਪ’ ਵਿਧਾਇਕ, ਮੰਗੀ ਮੁਆਫ਼ੀ

ਅੰਮ੍ਰਿਤਸਰ, 16 ਅਕਤੂਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕ ਅਤੇ ਸਿਆਸੀ ਆਗੂ ਪੇਸ਼ ਹੋਏ। ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ 12 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਦਿੱਤੇ ਬਿਆਨਾਂ ਨਾਲ ਜੁੜਿਆ ਹੋਇਆ ਹੈ।

ਇਸ਼ਤਿਹਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਕੱਤਰੇਤ ਵਿਖੇ ਪੇਸ਼ ਹੋਏ ਵਿਧਾਇਕਾਂ ਨੇ ਮੰਨਿਆ ਕਿ 12 ਅਕਤੂਬਰ ਨੂੰ ਮੀਡੀਆ ਵਿੱਚ ਜਾ ਕੇ ਉਨ੍ਹਾਂ ਨੇ ਸਥਿਤੀ ਸਪੱਸ਼ਟ ਨਹੀਂ ਕੀਤੀ ਸੀ। ਉਨ੍ਹਾਂ ਨੇ ਇਸ ਗੱਲ ਦਾ ਖੰਡਨ ਵੀ ਨਹੀਂ ਕੀਤਾ ਸੀ ਕਿ ਉਨ੍ਹਾਂ ਨਾਲ ਜਾਤ-ਪਾਤ ਦੇ ਅਧਾਰ ’ਤੇ ਕੋਈ ਵਿਤਕਰਾ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗਿਆਸਪੁਰਾ ਵੱਲੋਂ ਕੀਤੀਆਂ ਟਿੱਪਣੀਆਂ ਤੋਂ ਵੀ ਦੂਰੀ ਬਣਾਈ।

ਸਕੱਤਰੇਤ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹਾਜ਼ਰ ਹੋਏ ਵਿਧਾਇਕਾਂ ਅਤੇ ਸਿਆਸੀ ਆਗੂਆਂ ਨੇ ਗੁਰੂ ਸਾਹਿਬ ਅੱਗੇ ਖਿਮਾ ਜਾਚਨਾ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਤੋਂ ਕਿਸੇ ਵੀ ਵਿਅਕਤੀ ਨੂੰ ਜਾਤ-ਪਾਤ, ਨਸਲੀ ਭੇਦਭਾਵ ਜਾਂ ਰੰਗ ਦੇ ਅਧਾਰ ’ਤੇ ਕਦੇ ਨਹੀਂ ਰੋਕਿਆ ਗਿਆ।

ਗਿਆਸਪੁਰਾ ਦੇ ਬਿਆਨਾਂ ਨੂੰ ਦੱਸਿਆ ਨਿੱਜੀ ਵਿਚਾਰ

ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਪੇਸ਼ ਹੋਏ ‘ਆਪ’ ਵਿਧਾਇਕਾਂ ਅਤੇ ਸਿਆਸੀ ਆਗੂਆਂ ਨੇ ਕਿਹਾ ਕਿ ਉਹ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤੀਆਂ ਟਿੱਪਣੀਆਂ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਇਨ੍ਹਾਂ ਨੂੰ ਗਿਆਸਪੁਰਾ ਦੇ ਨਿੱਜੀ ਵਿਚਾਰ ਦੱਸਿਆ।

ਜ਼ਿਕਰਯੋਗ ਹੈ ਕਿ 12 ਅਕਤੂਬਰ ਨੂੰ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਦੇ ਦੋਸ਼ਾਂ ਸਬੰਧੀ ਬਿਆਨ ਦਿੱਤੇ ਗਏ ਸਨ। ਸਕੱਤਰੇਤ ਵੱਲੋਂ ਜਾਰੀ ਬਿਆਨ ਵਿੱਚ ਇਨ੍ਹਾਂ ਟਿੱਪਣੀਆਂ ਨੂੰ ਸਿੱਖ ਸੰਸਥਾਵਾਂ ਪ੍ਰਤੀ ਅਪਮਾਨਜਨਕ ਕਰਾਰ ਦਿੱਤਾ ਗਿਆ ਹੈ।

ਇਸ ਘਟਨਾਕ੍ਰਮ ਤੋਂ ਬਾਅਦ ‘ਆਪ’ ਦੇ ਕੁਝ ਵਿਧਾਇਕਾਂ ਵੱਲੋਂ ਸਕੱਤਰੇਤ ਵਿਖੇ ਪੇਸ਼ ਹੋ ਕੇ ਸਥਿਤੀ ਸਪੱਸ਼ਟ ਕਰਨਾ ਅਤੇ ਖਿਮਾ ਜਾਚਨਾ ਕਰਨਾ ਇਸ ਮਾਮਲੇ ਦਾ ਅਹਿਮ ਪੱਖ ਬਣਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News