Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵਿਧਾਇਕ ਜਿੰਪਾ ਵੱਲੋਂ ਮਾਰਗ ’ਤੇ ਲੱਗੀਆਂ ਫੈਂਸੀ ਲਾਈਟਾਂ ਦਾ ਕੀਤਾ ਗਿਆ ਉਦਘਾਟਨ

Punjab News: ਮਾਡਲ ਟਾਊਨ ਦੇ ਰੋਸ਼ਨ ਗਰਾਊਂਡ ਤੋਂ ਲੈ ਕੇ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਸੁੰਦਰੀਕਰਨ ਕਰਕੇ ਆਧੁਨਿਕ ਪ੍ਰੋਜੈਕਟ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਮਾਰਗ ਹੁਣ ਨਾ ਸਿਰਫ਼ ਆਵਾਜਾਈ ਦੀ ਨਜ਼ਰ ਤੋਂ ਸੁਵਿਧਾਜਨਕ ਬਣੇਗਾ, ਸਗੋਂ ਆਪਣੀ ਆਕਰਸ਼ਕ ਸਜਾਵਟ ਨਾਲ ਲੋਕਾਂ ਲਈ ਇੱਕ ਵਿਸ਼ੇਸ਼ ਖਿੱਚ ਦਾ ਕੇਂਦਰ ਵੀ ਰਹੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਧਾਇਕ ਜਿੰਪਾ ਵੱਲੋਂ ਮਾਰਗ ’ਤੇ ਲੱਗੀਆਂ ਫੈਂਸੀ ਲਾਈਟਾਂ ਦਾ ਕੀਤਾ ਗਿਆ ਉਦਘਾਟਨ

Punjab News: ਮਾਡਲ ਟਾਊਨ ਦੇ ਰੋਸ਼ਨ ਗਰਾਊਂਡ ਤੋਂ ਲੈ ਕੇ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਸੁੰਦਰੀਕਰਨ ਕਰਕੇ ਆਧੁਨਿਕ ਪ੍ਰੋਜੈਕਟ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਮਾਰਗ ਹੁਣ ਨਾ ਸਿਰਫ਼ ਆਵਾਜਾਈ ਦੀ ਨਜ਼ਰ ਤੋਂ ਸੁਵਿਧਾਜਨਕ ਬਣੇਗਾ, ਸਗੋਂ ਆਪਣੀ ਆਕਰਸ਼ਕ ਸਜਾਵਟ ਨਾਲ ਲੋਕਾਂ ਲਈ ਇੱਕ ਵਿਸ਼ੇਸ਼ ਖਿੱਚ ਦਾ ਕੇਂਦਰ ਵੀ ਰਹੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਕਿ ਇਸ ਮਾਰਗ ਦਾ ਨਾਮ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ’ਤੇ ਸਮਰਪਿਤ ਕਰਕੇ ‘ਸ੍ਰੀ ਗੁਰੂ ਰਾਮਦਾਸ ਜੀ ਮਾਰਗ’ ਰੱਖਿਆ ਗਿਆ ਹੈ, ਜਿਸ ਨਾਲ ਇਸ ਪ੍ਰੋਜੈਕਟ ਨੂੰ ਅਧਿਆਤਮਿਕ ਅਤੇ ਸੱਭਿਆਚਾਰਕ ਪਛਾਣ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਬੈਵਰੇਜ ਲਿਮਟਿਡ ਦੇ ਸਹਿਯੋਗ ਨਾਲ ਇਸ ਸੜਕ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਵਿੱਚ ਆਧੁਨਿਕ ਤਕਨੀਕ ਨਾਲ ਬਣੀਆਂ ਫੈਂਸੀ ਲਾਈਟਾਂ ਲਗਾਈਆਂ ਗਈਆਂ ਹਨ। ਇਹ ਲਾਈਟਾਂ ਨਾਲ ਮਾਰਗ ਰਾਤ ਸਮੇਂ ਵੀ ਪੂਰੀ ਤਰ੍ਹਾਂ ਜਗਮਗਾਉਂਦਾ ਨਜ਼ਰ ਆਵੇਗਾ, ਜਿਸ ਨਾਲ ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਬਿਹਤਰ ਅਨੁਭਵ ਮਿਲੇਗਾ।

ਵਿਧਾਇਕ ਜਿੰਪਾ ਨੇ ਇਹ ਵੀ ਕਿਹਾ ਕਿ ਇਸ ਮਾਰਗ ਦੇ ਸੁੰਦਰੀਕਰਨ ਵਿੱਚ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਸਰਕਾਰ ਅਤੇ ਨਗਰ ਨਿਗਮ ਵੱਲੋਂ ਲਗਾਤਾਰ ਇਹ ਯਤਨ ਕੀਤਾ ਜਾ ਰਿਹਾ ਹੈ ਕਿ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਇਆ ਜਾਵੇ, ਤਾਂ ਜੋ ਆਮ ਲੋਕਾਂ ਨੂੰ ਸੁਖਾਲਾ ਅਤੇ ਸੁੰਦਰ ਮਾਹੌਲ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News