Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਬਰਨ ਵਸੂਲੀ ਦੇ ਮਾਮਲੇ ‘ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

Punjab News: ਜਬਰਨ ਵਸੂਲੀ ਦੇ ਮਾਮਲੇ ‘ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਕੇਸ ‘ਚ ਅੱਜ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜੇ ਐਮ ਆਈ ਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਇਕ ਰਮੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਮਾਮਲਾ ਦਰਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਬਰਨ ਵਸੂਲੀ ਦੇ ਮਾਮਲੇ ‘ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

Punjab News: ਜਬਰਨ ਵਸੂਲੀ ਦੇ ਮਾਮਲੇ ‘ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਕੇਸ ‘ਚ ਅੱਜ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜੇ ਐਮ ਆਈ ਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਇਕ ਰਮੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਮਾਮਲਾ ਦਰਜ ਕਰਾਇਆ ਸੀ ਕਿ ਰਮਨ ਅਰੋੜਾ ਉਸ ਕੋਲੋਂ ਮਹੀਨਾ ਲੈਂਦਾ ਹੈ, ਇਸੇ ਤਰ੍ਹਾਂ ਇਕ ਰਜਿੰਦਰ ਕੁਮਾਰ ਵਿਅਕਤੀ ਜੋ ਕੀ ਲਾਟਰੀ ਦਾ ਕੰਮ ਕਰਦਾ ਸੀ ਉਸ ਨੇ ਵੀ ਅਰੋੜਾ ਖ਼ਿਲਾਫ਼ ਪੈਸੇ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਅੱਜ ਅਦਾਲਤ ਨੇ ਇਸ ਮਾਮਲੇ ‘ਚ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ ਦੀ ਪੁਸ਼ਟੀ ਐਡਵੋਕੇਟ ਦਰਸ਼ਨ ਦਯਾਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਹੁਕਮ ਦਿੱਤੇ ਹਨ। ਅਜਿਹੇ ਵਿਚ ਵਿਚ ਕਿਹਾ ਜਾ ਰਿਹਾ ਹੈ ਕਿ ਅੱਜ ਰਾਤ ਤੱਕ ਵਿਧਾਇਕ ਰਮਨ ਅਰੋੜਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਰਮਨ ਅਰੋੜਾ ਅਤੇ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਜ਼ਮਾਨਤ ਮਿਲ ਗਈ ਸੀ। ਹਾਲਾਂਕਿ ਵਿਧਾਇਕ ਰਮਨ ਅਰੋੜਾ ਦੇ ਜੇਲ੍ਹ ਤੋਂ ਆਉਣ ਤੋਂ ਪਹਿਲਾਂ ਉਨ੍ਹਾਂ ਉੱਪਰ ਥਾਣਾ ਰਾਮਾਮੰਡੀ ਵਿਖੇ ਪਾਰਕਿੰਗ ਠੇਕੇਦਾਰ ਨੇ ਜ਼ਬਰਨ ਵਸੂਲੀ ਦੇ ਦੋਸ਼ ਲਗਾਏ ਸਨ, ਜਿਸ ਦੇ ਚੱਲਦਿਆਂ ਪੁਲਿਸ ਨੇ ਜ਼ਮਾਨਤ ‘ਤੇ ਬਾਰਹ ਆਉਂਦਿਆਂ ਹੀ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News