Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਨਵਾਂ ਖੁਲਾਸਾ: ਭੱਤੇ ਲੈਣ ’ਚ ਵਿਧਾਇਕਾਂ ਨੇ ਤੋੜੇ ਸਾਰੇ ਰਿਕਾਰਡ! ਦੋ-ਦੋ ਵਾਹਨਾਂ ਦੀ ਕਰਦੇ ਹਨ ਵਰਤੋਂ

Punjab News: ਪੰਜਾਬ ਦੇ ਵਿਧਾਇਕ ਭੱਤੇ ਲੈਣ ’ਚ ਧੂੜਾਂ ਪੁੱਟ ਰਹੇ ਹਨ। ਨਵੇਂ ਤੱਥ ਉੱਭਰੇ ਹਨ ਕਿ ਜਦੋਂ ਵਿਧਾਇਕ ਸਰਕਾਰੀ ਮੀਟਿੰਗਾਂ ਜਾਂ ਸਮਾਗਮਾਂ ’ਚ ਸ਼ਾਮਲ ਹੁੰਦੇ ਹਨ ਤਾਂ ਉਹ ਆਪਣੇ ਪ੍ਰਾਈਵੇਟ ਵਾਹਨਾਂ ਦੀ ਵਰਤੋਂ ਕਰਦੇ ਹਨ, ਜਿਸ ਬਦਲੇ ਉਨ੍ਹਾਂ ਨੂੰ ਰਹਿਣ-ਸਹਿਣ ਅਤੇ ਤੇਲ ਦਾ ਖਰਚਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਜੋ ਸਰਕਾਰੀ ਗੱਡੀਆਂ […]
Nishant Malyan
By : Updated On: 23 Dec 2025 08:07:AM
ਨਵਾਂ ਖੁਲਾਸਾ: ਭੱਤੇ ਲੈਣ ’ਚ ਵਿਧਾਇਕਾਂ ਨੇ ਤੋੜੇ ਸਾਰੇ ਰਿਕਾਰਡ! ਦੋ-ਦੋ ਵਾਹਨਾਂ ਦੀ ਕਰਦੇ ਹਨ ਵਰਤੋਂ

Punjab News: ਪੰਜਾਬ ਦੇ ਵਿਧਾਇਕ ਭੱਤੇ ਲੈਣ ’ਚ ਧੂੜਾਂ ਪੁੱਟ ਰਹੇ ਹਨ। ਨਵੇਂ ਤੱਥ ਉੱਭਰੇ ਹਨ ਕਿ ਜਦੋਂ ਵਿਧਾਇਕ ਸਰਕਾਰੀ ਮੀਟਿੰਗਾਂ ਜਾਂ ਸਮਾਗਮਾਂ ’ਚ ਸ਼ਾਮਲ ਹੁੰਦੇ ਹਨ ਤਾਂ ਉਹ ਆਪਣੇ ਪ੍ਰਾਈਵੇਟ ਵਾਹਨਾਂ ਦੀ ਵਰਤੋਂ ਕਰਦੇ ਹਨ, ਜਿਸ ਬਦਲੇ ਉਨ੍ਹਾਂ ਨੂੰ ਰਹਿਣ-ਸਹਿਣ ਅਤੇ ਤੇਲ ਦਾ ਖਰਚਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਜੋ ਸਰਕਾਰੀ ਗੱਡੀਆਂ ਅਲਾਟ ਕੀਤੀਆਂ ਹਨ, ਵਿਧਾਇਕ ਉਨ੍ਹਾਂ ਨੂੰ ਸਕਿਓਰਟੀ ਵਜੋਂ ਵਰਤਦੇ ਹਨ; ਮਤਲਬ, ਵਿਧਾਇਕ ਪ੍ਰਾਈਵੇਟ ਗੱਡੀ ’ਚ ਸਫ਼ਰ ਕਰਦੇ ਹਨ ਅਤੇ ਸਰਕਾਰੀ ਗੱਡੀ ਬਤੌਰ ਸਕਿਓਰਟੀ ਨਾਲ ਚੱਲਦੀ ਹੈ। ਸਰਕਾਰੀ ਗੱਡੀ ਦਾ ਖਰਚਾ ਵੱਖਰੇ ਤੌਰ ’ਤੇ ਟਰਾਂਸਪੋਰਟ ਵਿਭਾਗ ਚੁੱਕਦਾ ਹੈ।

ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਦੇ ਵਿਧਾਇਕਾਂ ’ਚੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਭੱਤੇ ਲੈਣ ’ਚ ਸਭ ਤੋਂ ਅੱਗੇ ਹਨ, ਜਿਨ੍ਹਾਂ ਨੇ ਲੰਘੇ ਤਿੰਨ ਵਰ੍ਹਿਆਂ (2022-23 ਤੋਂ 2024-25) ਦੌਰਾਨ 15.17 ਲੱਖ ਰੁਪਏ ਇਕੱਲੇ ਟੀ ਏ/ਡੀ ਏ ਵਜੋਂ ਪ੍ਰਾਪਤ ਕੀਤੇ ਹਨ। ਦੂਜਾ ਨੰਬਰ ਹਲਕਾ ਭੁੱਚੋ ਮੰਡੀ ਦੇ ‘ਆਪ’ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਹੈ, ਜਿਨ੍ਹਾਂ ਨੇ ਤਿੰਨ ਸਾਲਾਂ ’ਚ 12.30 ਲੱਖ ਰੁਪਏ ਭੱਤੇ ਵਜੋਂ ਲਏ। ਸਾਰੇ ਵਿਧਾਇਕ ਵਿਧਾਨ ਸਭਾ ਦੀਆਂ ਅਲੱਗ-ਅਲੱਗ ਕਮੇਟੀਆਂ ਦੇ ਮੈਂਬਰ ਆਦਿ ਹਨ ਤੇ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ’ਚ ਵਿਧਾਇਕ ਹਿੱਸਾ ਲੈਂਦੇ ਹਨ।

ਨਿਯਮਾਂ ਅਨੁਸਾਰ ਵਿਧਾਇਕ ਨੂੰ ਪ੍ਰਾਈਵੇਟ ਵਾਹਨ ਦੀ ਵਰਤੋਂ ਕਰਨ ’ਤੇ ਪ੍ਰਤੀ ਕਿਲੋਮੀਟਰ 15 ਰੁਪਏ ਅਤੇ ਰੋਜ਼ਾਨਾ ਭੱਤੇ ਵਜੋਂ 1500 ਰੁਪਏ ਮਿਲਦੇ ਹਨ। ਜੇ ਵਿਧਾਇਕ ਚੰਡੀਗੜ੍ਹ ਮੀਟਿੰਗ ’ਚ ਸ਼ਾਮਲ ਹੁੰਦਾ ਹੈ ਤਾਂ ਉਹ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਅਤੇ ਇੱਕ ਦਿਨ ਬਾਅਦ ਦਾ ਡੀ ਏ ਲੈਣ ਦਾ ਹੱਕਦਾਰ ਹੈ।

ਇਸ਼ਤਿਹਾਰ

ਹਲਕਾ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਤਿੰਨ ਸਾਲਾਂ ’ਚ 10.64 ਲੱਖ ਰੁਪਏ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੇ 10.28 ਲੱਖ ਰੁਪਏ, ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 10.08 ਲੱਖ ਰੁਪਏ ਤੇ ਬਸਪਾ ਵਿਧਾਇਕ ਨਛੱਤਰ ਪਾਲ ਨੇ 7.80 ਲੱਖ ਰੁਪਏ ਭੱਤਿਆਂ ਵਜੋਂ ਵਸੂਲ ਕੀਤੇ ਹਨ।

ਪਬਲਿਕ ਐਕਸ਼ਨ ਕਮੇਟੀ ਦੇ ਸੀਨੀਅਰ ਆਗੂ ਡਾ. ਅਮਨਦੀਪ ਸਿੰਘ ਬੈਂਸ (ਲੁਧਿਆਣਾ) ਨੇ ਕਿਹਾ ਕਿ ਅਸਲ ’ਚ ਵਿਧਾਇਕ ਮੀਟਿੰਗਾਂ ’ਚ ਸ਼ਾਮਲ ਹੋਣ ਲਈ ਇਕੱਲੀ ਸਰਕਾਰੀ ਗੱਡੀ ਦੀ ਹੀ ਵਰਤੋਂ ਕਰਦੇ ਹਨ ਪਰ ਭੱਤੇ ਲੈਣ ਲਈ ਉਹ ਨਾਲ ਪ੍ਰਾਈਵੇਟ ਵਾਹਨ ਦਾ ਭੱਤਾ ਵੀ ਕਲੇਮ ਕਰ ਲੈਂਦੇ ਹਨ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਪਿਓ-ਪੁੱਤ ਦੀ ਜੋੜੀ ਨਹੀਂ ਲੈਂਦੀ ਭੱਤੇ

ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਪੁੱਤਰ ਰਾਣਾ ਇੰਦਰ ਸਿੰਘ ਨੇ ਤਿੰਨ ਵਰ੍ਹਿਆਂ ’ਚ ਕੋਈ ਟੀ ਏ/ਡੀ ਏ ਨਹੀਂ ਲਿਆ। ਘੱਟ ਭੱਤੇ ਲੈਣ ਵਾਲਿਆਂ ’ਚ ਭਾਜਪਾ ਦੇ ਅਸ਼ਵਨੀ ਕੁਮਾਰ ਸ਼ਰਮਾ, ਗੁਰਲਾਲ ਘਨੌਰ, ਮਨਪ੍ਰੀਤ ਸਿੰਘ ਇਆਲੀ, ਕਾਂਗਰਸੀ ਵਿਧਾਇਕ ਪਰਗਟ ਸਿੰਘ ਆਦਿ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News