Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਮੋਦੀ ਸਰਕਾਰ ਦੀ ਪੰਜਾਬ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ ‘ਤੇ 50 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 2 ਅਕਤੂਬਰ – ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ ‘ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ […]
By : Updated On: 02 Oct 2026 17:53:PM
ਮੋਦੀ ਸਰਕਾਰ ਦੀ ਪੰਜਾਬ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ ‘ਤੇ 50 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 2 ਅਕਤੂਬਰ – ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ ‘ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਂਝੀ ਕੀਤੀ।

ਇਸ਼ਤਿਹਾਰ

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਪੱਤਰ ਭੇਜ ਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ‘ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ’ (NFSNM) ਦੇ ਬੀਜ ਹਿੱਸੇ ਅਧੀਨ ਦਿੱਤੀ ਜਾਵੇਗੀ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਕੱਦ-ਬੁੱਤ ਨੂੰ ਉੱਚਾ ਚੁੱਕਣ, ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਕਰਨ ਅਤੇ ਸੂਬੇ ਦੇ ਖੇਤੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਨਿਰੰਤਰ ਵਚਨਬੱਧ ਹੈ।

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਸਿਰ ਲਈ ਗਏ ਇਸ ਫੈਸਲੇ ਨਾਲ ਹਾੜੀ ਸੀਜ਼ਨ ਦੀ ਬੀਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲਾ ਕਣਕ ਦਾ ਬੀਜ ਰਿਆਇਤੀ ਦਰਾਂ ‘ਤੇ ਮੁਹੱਈਆ ਹੋ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News