Operation Sindoor Update: ਮੋਦੀ ਸਰਕਾਰ ਅੱਜ ਸਵੇਰੇ 11 ਵਜੇ ਸੰਸਦ ਦੀ ਲਾਇਬ੍ਰੇਰੀ ਇਮਾਰਤ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਕਰੇਗੀ। ਮੀਟਿੰਗ ਵਿੱਚ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
India’s air strike on Pakistan: ਭਾਰਤੀ ਫੌਜ ਨੇ ਮੰਗਲਵਾਰ-ਬੁੱਧਵਾਰ ਦੀ ਵਿਚਕਾਰਲੀ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ‘ਚ ਨੌਂ ਅੱਤਵਾਦੀ ਠਿਕਾਣਿਆਂ ‘ਤੇ 24 ਸਟੀਕ ਮਿਜ਼ਾਈਲ ਹਮਲੇ ਕੀਤੇ। ਇਨ੍ਹਾਂ ਵਿੱਚ ਮੁਰੀਦਕੇ ਅਤੇ ਬਹਾਵਲਪੁਰ ਸ਼ਾਮਲ ਹਨ। ਇਹ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਦੇ ਗੜ੍ਹ ਹਨ।
ਸਰਕਾਰ ਨੇ ਫੌਜ ਵਲੋਂ ਕੀਤੇ ਗਏ ਹਮਲਿਆਂ ਬਾਰੇ ਜਾਣਕਾਰੀ ਦੇਣ ਲਈ ਅੱਜ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਪ੍ਰਸਤਾਵਿਤ ਮੀਟਿੰਗ ਬਾਰੇ ‘ਐਕਸ’ ‘ਤੇ ਪੋਸਟ ਕੀਤਾ। ਉਨ੍ਹਾਂ ਕਿਹਾ, ‘ਸਰਕਾਰ ਨੇ 8 ਮਈ, 2025 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਸੰਸਦ ਕੰਪਲੈਕਸ ਸਥਿਤ ਸੰਸਦ ਲਾਇਬ੍ਰੇਰੀ ਇਮਾਰਤ ਵਿੱਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।’
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਪਹਿਲਗਾਮ ਹਮਲੇ ਦਾ ਬਦਲਾ ਲੈਣ ਅਤੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਲਈ ਸੀਮਤ ਹਮਲੇ ਕੀਤੇ ਹਨ।