Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

Ayushman Scheme vs Sanjeevani Scheme: ਜਾਣੋ ਆਖ਼ਰ ਕੀ ਫ਼ਰਕ ਹੈ ਮੋਦੀ ਸਰਕਾਰ ਦੀ ਆਯੁਸ਼ਮਾਨ ਭਾਰਤ ਤੇ ਕੇਜਰੀਵਾਲ ਦੀ ਸੰਜੀਵਨੀ ਯੋਜਨਾ ‘ਚ?

Ayushman Scheme vs Sanjeevani Scheme: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਦਿੱਲੀ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੰਜੀਵਨੀ ਯੋਜਨਾ ਸ਼ੁਰੂ ਕਰੇਗੀ। ਇਸ ਯੋਜਨਾ ਤਹਿਤ ਦਿੱਲੀ ਸ਼ਹਿਰ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ […]
Nishant Malyan
By : Published: 23 Dec 2024 15:05:PM
Ayushman Scheme vs Sanjeevani Scheme: ਜਾਣੋ ਆਖ਼ਰ ਕੀ ਫ਼ਰਕ ਹੈ ਮੋਦੀ ਸਰਕਾਰ ਦੀ ਆਯੁਸ਼ਮਾਨ ਭਾਰਤ ਤੇ ਕੇਜਰੀਵਾਲ ਦੀ ਸੰਜੀਵਨੀ ਯੋਜਨਾ ‘ਚ?

Ayushman Scheme vs Sanjeevani Scheme: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਦਿੱਲੀ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੰਜੀਵਨੀ ਯੋਜਨਾ ਸ਼ੁਰੂ ਕਰੇਗੀ। ਇਸ ਯੋਜਨਾ ਤਹਿਤ ਦਿੱਲੀ ਸ਼ਹਿਰ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਸੰਜੀਵਨੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਨਾਲ ਹੀ ਯੋਜਨਾ ਤਹਿਤ ਦਿੱਲੀ ਦੇ ਸਾਰੇ ਬਜ਼ੁਰਗਾਂ (60 ਸਾਲ ਜਾਂ ਇਸ ਤੋਂ ਵੱਧ) ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਸ਼ਤਿਹਾਰ

ਕੁਝ ਦਿਨ ਪਹਿਲਾਂ, ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ।

ਆਓ ਜਾਣਦੇ ਹਾਂ ਦੋਵਾਂ ‘ਚ ਕੀ ਫ਼ਰਕ ਹੈ…

  • ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਰਾਜਧਾਨੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ।
  • 60 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਦਿੱਲੀ ਵਿੱਚ ਮੁਫਤ ਇਲਾਜ ਹੋਵੇਗਾ। ਕੇਜਰੀਵਾਲ ਮੁਤਾਬਕ ਇਲਾਜ ‘ਤੇ ਹੋਣ ਵਾਲਾ ਸਾਰਾ ਖ਼ਰਚਾ ਸਰਕਾਰ ਚੁੱਕੇਗੀ।
  • ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ‘ਆਪ’ ਵਰਕਰਾਂ ਵੱਲੋਂ ਘਰ-ਘਰ ਜਾ ਕੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ।
  • ਹਰ ਆਮਦਨ ਸਮੂਹ ਦੇ ਲੋਕਾਂ ਨੂੰ ਸੰਜੀਵਨੀ ਯੋਜਨਾ ਦਾ ਲਾਭ ਮਿਲੇਗਾ, ਯਾਨੀ ਆਮਦਨ ਨੂੰ ਲੈ ਕੇ ਕੋਈ ਸੀਮਾ ਨਹੀਂ ਹੋਵੇਗੀ।

ਹੁਣ ਗੱਲ ਕਰਦੇ ਹਾਂ ਆਯੂਸ਼ਮਾਨ ਭਾਰਤ ਯਾਨੀ ਪ੍ਰਧਾਨ ਮੰਤਰੀ-ਜਨ ਅਰੋਗਿਆ ਯੋਜਨਾ (AB PM-JAY) ਬਾਰੇ…

  • ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ-ਜਨ ਅਰੋਗਿਆ ਯੋਜਨਾ (AB PM-JAY) ਦੇ ਤਹਿਤ, 70 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਮਿਲੇਗਾ। 70 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਵਿਅਕਤੀਗਤ ਗੋਲਡਨ ਕਾਰਡ ਬਣਾਏ ਜਾਣਗੇ।
  • ਇਸ ਸਕੀਮ ਅਧੀਨ ਕਈ ਵੱਡੀਆਂ ਬਿਮਾਰੀਆਂ ਕੈਂਸਰ, ਦਿਲ ਦੀ ਬਿਮਾਰੀ ਅਤੇ ਗੁਰਦੇ ਨਾਲ ਸਬੰਧਤ ਬਿਮਾਰੀਆਂ ਤੋਂ ਇਲਾਵਾ ਕੋਰੋਨਾ, ਮੋਤੀਆਬਿੰਦ ਨੂੰ ਕਵਰ ਕੀਤਾ ਗਿਆ ।
  • ਨੈਸ਼ਨਲ ਹੈਲਥ ਅਥਾਰਟੀ ਜਾਂ ਆਯੁਸ਼ਮਾਨ ਐਪ ਦੇ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇ ਕੇ ਆਨਲਾਈਨ ਕਾਰਡ ਤਿਆਰ ਕੀਤਾ ਜਾ ਸਕਦਾ ਹੈ। ਹਸਪਤਾਲਾਂ ‘ਚ ਹੈਲਪ ਡੈਸਕ ਵੀ ਹੋਣਗੇ ਤੇ ਬਜ਼ੂਰਗਾਂ ਲਈ ਵਿਸ਼ੇਸ਼ ਕਾਰਡ ਬਣਾਉਣ ਵਿੱਚ ਮਦਦ ਮੁਹੱਈਆ ਕਰਵਾਈ ਜਾਵੇਗੀ। ਬਿਰਧ ਆਸ਼ਰਮ ਵਿੱਚ ਵੀ ਕੈਂਪ ਲਗਾਇਆ ਜਾਵੇਗਾ।
  • ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਜਨ ਅਰੋਗਿਆ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ ਲਗਪਗ 30 ਹਜ਼ਾਰ ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ ਚੋਂ 13 ਹਜ਼ਰ ਪ੍ਰਾਈਵੇਟ ਤੇ 17 ਹਜ਼ਾਰ ਸਰਕਾਰੀ ਹਸਪਤਾਲ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਕਿਸੇ ਮਰੀਜ਼ ਦੇ ਦਾਖਲ ਹੋਣ ਦੀ ਸੂਰਤ ਵਿੱਚ ਉਸ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।
  • ਇਸ ਸਕੀਮ ਵਿੱਚ, 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਜੋ ਪਹਿਲਾਂ ਹੀ ਰਜਿਸਟਰਡ ਹਨ, ਨੂੰ ਵਿਸ਼ੇਸ਼ ਕਾਰਡ ਲਈ ਮੁੜ ਅਰਜ਼ੀ ਦੇਣੀ ਪਵੇਗੀ, ਜੇਕਰ ਉਸ ਪਰਿਵਾਰ ਵਿੱਚ ਪਤੀ ਅਤੇ ਪਤਨੀ ਦੋਵਾਂ ਦੀ ਉਮਰ 70 ਸਾਲ ਤੋਂ ਵੱਧ ਹੈ, ਤਾਂ ਦੋਵਾਂ ਨੂੰ ਟਾਪ ਅੱਪ ਦਾ ਲਾਭ ਮਿਲੇਗਾ। ਪਹਿਲਾਂ 5 ਲੱਖ ਰੁਪਏ ਤੱਕ ਦਾ ਇਲਾਜ ਹੋਵੇਗਾ ਅਤੇ ਉਸ ਤੋਂ ਬਾਅਦ 5 ਲੱਖ ਰੁਪਏ ਤੱਕ ਦਾ ਟਾਪ ਅੱਪ ਵੀ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News