Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮੋਗਾ ‘ਬਦਲਾਅ ਰੈਲੀ’: ਅਮਿਤ ਸ਼ਾਹ ਨੇ ਸਿੱਖ ਗੁਰੂਆਂ ਨੂੰ ਨਮਨ ਕਰਦੇ ਹੋਏ 2027 ਚੋਣਾਂ ਲਈ ਭਾਜਪਾ ਦਾ ਵਾਅਦਾ

Latest News: ਮੋਗਾ ਦੇ ਪਿੰਡ ਕਿੱਲੀ ਚਾਹਲ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ‘ਬਦਲਾਅ ਰੈਲੀ’ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਤੌਰ ਮੁੱਖ ਮਹਿਮਾਨ ਪਹੁੰਚੇ। ਕੇਸਰੀ ਪੱਗ ਬੰਨ੍ਹ ਕੇ ਮੰਚ ‘ਤੇ ਆਏ ਸ਼ਾਹ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸ਼ਾਹ ਨੇ ਕਿਹਾ- “ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਾਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ‘ਬਦਲਾਅ ਰੈਲੀ’: ਅਮਿਤ ਸ਼ਾਹ ਨੇ ਸਿੱਖ ਗੁਰੂਆਂ ਨੂੰ ਨਮਨ ਕਰਦੇ ਹੋਏ 2027 ਚੋਣਾਂ ਲਈ ਭਾਜਪਾ ਦਾ ਵਾਅਦਾ

Latest News: ਮੋਗਾ ਦੇ ਪਿੰਡ ਕਿੱਲੀ ਚਾਹਲ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ‘ਬਦਲਾਅ ਰੈਲੀ’ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਤੌਰ ਮੁੱਖ ਮਹਿਮਾਨ ਪਹੁੰਚੇ। ਕੇਸਰੀ ਪੱਗ ਬੰਨ੍ਹ ਕੇ ਮੰਚ ‘ਤੇ ਆਏ ਸ਼ਾਹ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਸ਼ਾਹ ਨੇ ਕਿਹਾ- “ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਾਰੇ 10 ਗੁਰੂ ਸਾਹਿਬਾਨਾਂ ਨੂੰ ਪ੍ਰਣਾਮ ਕਰਦਾ ਹਾਂ। ਮੈਂ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮੀਕਿ ਜੀ ਨੂੰ ਵੀ ਨਮਨ ਕਰਦਾ ਹਾਂ। ਗ੍ਰਹਿ ਮੰਤਰੀ ਨੇ ਕਿਹਾ- “ਮੈਂ ਗੁਰੂ ਸਾਹਿਬਾਨਾਂ ਨੂੰ ਨਮਨ ਕਰਕੇ ਆਪਣੀ ਗੱਲ ਸ਼ੁਰੂ ਕਰਨਾ ਚਾਹੁੰਦਾ ਹਾਂ। ਜੋ ਮੇਰੇ ਸਿਰ ‘ਤੇ ਪੱਗੜੀ ਦਿਖ ਰਹੀ ਹੈ, ਉਹ ਪੂਰੇ ਭਾਰਤ ‘ਤੇ ਗੁਰੂ ਘਰ ਦੇ ਕਰਜ਼ੇ ਦਾ ਪ੍ਰਤੀਕ ਹੈ। ਅਮਰ ਬਲੀਦਾਨੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ 350ਵਾਂ ਸਾਲ ਚੱਲ ਰਿਹਾ ਹੈ। ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਿਹਾ ਗਿਆ। ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਗੁਰੂ ਤੇਗ ਬਹਾਦਰ ਜੀ ਨਾ ਹੁੰਦੇ ਤਾਂ ਦੇਸ਼ ਵਿੱਚ ਕੋਈ ਹਿੰਦੂ ਬਚਿਆ ਨਾ ਹੁੰਦਾ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ- “ਅੱਜ ਤੋਂ ਅਸੀਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦੇ ਹਾਂ। ਅਸੀਂ ਜਦੋਂ ਵੀ ਆਏ, ਛੋਟੇ ਭਰਾ ਦੇ ਰੂਪ ਵਿੱਚ ਆਏ, ਪਰ ਅੱਜ ਮੈਂ ਕਹਿ ਕੇ ਜਾਂਦਾ ਹਾਂ ਕਿ 2027 ਵਿੱਚ ਭਾਜਪਾ ਆਪਣੀ ਸਰਕਾਰ ਬਣਾਉਣ ਲਈ ਚੋਣ ਲੜਨ ਜਾ ਰਹੀ ਹੈ। 2027 ਦੀਆਂ ਚੋਣਾਂ ਦੌਰਾਨ ਭਾਜਪਾ ਇਕੱਲੇ ਹੀ ਚੋਣ ਲੜੇਗੀ ਅਤੇ ਪੰਜਾਬ ਵਿੱਚ ਸਰਕਾਰ ਬਣਾਵੇਗੀ। ਮੈਂ ਬਜ਼ੁਰਗਾਂ, ਮਾਵਾਂ ਅਤੇ ਭੈਣਾਂ ਤੋਂ ਆਸ਼ੀਰਵਾਦ ਲੈਣ ਆਇਆ ਹਾਂ।” ਸ਼ਾਹ ਨੇ ਕਿਹਾ ਕਿ ਅੱਜ ਤੋਂ ਉਹ ਭਾਜਪਾ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਰਹੇ ਹਨ।

ਗ੍ਰਹਿ ਮੰਤਰੀ ਨੇ ਕਿਹਾ- “ਜਿੱਥੇ 19 ਫੀਸਦੀ ਵੋਟਾਂ ਮਿਲਦੀਆਂ ਹਨ, ਉੱਥੇ ਅਗਲੀ ਸਰਕਾਰ ਭਾਜਪਾ ਦੀ ਹੀ ਬਣਦੀ ਹੈ। ਕਈ ਰਾਜਾਂ ਵਿੱਚ ਅਜਿਹਾ ਹੋਇਆ ਹੈ। ਹੁਣ ਪੰਜਾਬ ਦੀ ਵਾਰੀ ਹੈ। ਨਸ਼ੇ ਦੇ ਕਾਰੋਬਾਰ ਨੂੰ ਸਿਰਫ਼ ਭਾਜਪਾ ਹੀ ਰੋਕ ਸਕਦੀ ਹੈ। ਅਸੀਂ ਕਿਹਾ ਸੀ ਕਿ ਧਾਰਾ-370 ਹਟਾ ਦੇਵਾਂਗੇ, ਹਟਾ ਦਿੱਤੀ। ਦੇਸ਼ ਨੂੰ ਨਕਸਲ-ਮੁਕਤ ਕਰ ਦਿੱਤਾ। ਤੁਸੀਂ ਫਰਵਰੀ ਵਿੱਚ ਸਾਨੂੰ ਆਸ਼ੀਰਵਾਦ ਦੇ ਦਿਓ, ਦੋ ਸਾਲਾਂ ਵਿੱਚ ਅਸੀਂ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਉਖਾੜ ਦੇਵਾਂਗੇ।”

Read Latest News and Breaking News at Daily Post TV, Browse for more News

Ad
Ad

Punjab District News