Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ

ਮੋਗਾ: ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਨੇ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਜ਼ਖ਼ਮੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ
  • 3 ਹੋਰ ਜ਼ਖ਼ਮੀ, ਪੁਰਾਣੀ ਰੰਜਿਸ਼ ਦਾ ਖ਼ਦਸ਼ਾ

ਮੋਗਾ: ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਨੇ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ। ਦੋਵੇਂ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਸਨ।

ਮ੍ਰਿਤਕਾਂ ਦੀ ਪਛਾਣ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਘਟਨਾ ਸਮੇਂ 4 ਤੋਂ 5 ਨੌਜਵਾਨ ਦੁਕਾਨ ਦੇ ਬਾਹਰ ਬੈਠੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਮੁੱਢਲੀ ਜਾਣਕਾਰੀ ਮੁਤਾਬਕ, ਇੱਕ ਨੌਜਵਾਨ ਦੇ ਸਿਰ, ਦੋ ਦੇ ਪੇਟ ਅਤੇ ਇੱਕ ਦੀ ਬਾਂਹ ਵਿੱਚ ਗੋਲੀ ਲੱਗੀ। ਇੱਕ ਹੋਰ ਨੌਜਵਾਨ ਦੇ ਗੋਲੀ ਦੇ ਛਰ੍ਹੇ ਲੱਗਣ ਦੀ ਵੀ ਜਾਣਕਾਰੀ ਮਿਲੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਪੁਰਾਣੀ ਰੰਜਿਸ਼ ਕਾਰਨ ਫਾਇਰਿੰਗ ਦਾ ਖ਼ਦਸ਼ਾ
ਮੁੱਢਲੀ ਜਾਣਕਾਰੀ ਅਨੁਸਾਰ, ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਰੰਜਿਸ਼ ਕਾਰਨ ਦੂਜੇ ਗੁੱਟ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ, ਹਮਲੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।

ਪੀੜਤ ਪਰਿਵਾਰ ਨੇ ਦੱਸੇ ਕੁਝ ਨਾਂ
ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਐੱਸਐੱਸਪੀ ਮੁਤਾਬਕ, ਪੀੜਤ ਪਰਿਵਾਰ ਵੱਲੋਂ ਕੁਝ ਵਿਅਕਤੀਆਂ ਦੇ ਨਾਂ ਵੀ ਦੱਸੇ ਗਏ ਹਨ। ਪੁਲਿਸ ਸਬੰਧਤ ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News