Punjab News: ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਮੋਗਾ ਸੀਆਈਏ ਸਟਾਫ ਦੇ ਏਐਸਆਈ ਸੁਖਵਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ ਨਾਮ ਦਾ ਇੱਕ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ ਨੰਬਰ ਪੀਬੀ 29 ਵਾਈ 3159 ‘ਤੇ ਕਿੱਲੀ ਚਾਹਲਾ ਤੋਂ ਚੂਹੜ ਚੱਕ ਪਿੰਡ ਜਾ ਰਿਹਾ ਹੈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸਦੇ ਬੈਗ ਦੀ ਤਲਾਸ਼ੀ ਲਈ। ਪੁਲਿਸ ਪਾਰਟੀ ਨੇ ਉਸ ਦੇ ਬੈਗ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਨੌਜਵਾਨ ਨੂੰ ਉਸ ਦੇ ਬੁਲੇਟ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਉਹ ਨਸ਼ੀਲੇ ਪਦਾਰਥ ਵੇਚਣ ਦੇ ਕਾਰੋਬਾਰ ਵਿੱਚ ਸ਼ਾਮਲ ਹੈ। ਮੋਗਾ ਪੁਲਿਸ ਅੱਜ ਰਾਹੁਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਨੂੰ ਰਿਮਾਂਡ ‘ਤੇ ਲਵੇਗੀ ਅਤੇ ਰਾਹੁਲ ਦੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕਰੇਗੀ।
ਇਹ ਜਾਣਕਾਰੀ ਮੋਗਾ ਦੇ ਐੱਸਪੀ ਸੰਦੀਪ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਸਾਂਝੀ ਕੀਤੀ। ਐੱਸਪੀ ਸੰਦੀਪ ਸਿੰਘ ਨੇ ਕਿਹਾ ਕਿ ਉਸ ਦੇ ਪੂਰੇ ਰਿਕਾਰਡ ਦੀ ਭਾਲ ਕੀਤੀ ਜਾਵੇਗੀ। ਪੁਲਿਸ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ੇਗੀ। ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।