Banner
Banner

ਮੋਗਾ ਪੁਲਿਸ ਵੱਲੋਂ ਸਬ-ਜੇਲ੍ਹ ਵਿੱਚ ਅਚਨਚੇਤ ਚੈਕਿੰਗ

Punjab News: ਮੋਗਾ ਪੁਲਿਸ ਨੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਬ-ਜੇਲ ਮੋਗਾ ਵਿੱਚ ਅਚਨਚੇਤ ਚੈਕਿੰਗ ਕੀਤੀ। ਇਹ ਕਾਰਵਾਈ ਐਸਐਸਪੀ ਅਜੇ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਡੀਐਸਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਦੌਰਾਨ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਚੈਕਿੰਗ ਕੀਤੀ ਗਈ। ਇਸਦਾ ਉਦੇਸ਼ ਗੈਰ-ਕਾਨੂੰਨੀ […]
Amritpal Singh
By : Updated On: 04 Sep 2025 16:05:PM
ਮੋਗਾ ਪੁਲਿਸ ਵੱਲੋਂ ਸਬ-ਜੇਲ੍ਹ ਵਿੱਚ ਅਚਨਚੇਤ ਚੈਕਿੰਗ

Punjab News: ਮੋਗਾ ਪੁਲਿਸ ਨੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਬ-ਜੇਲ ਮੋਗਾ ਵਿੱਚ ਅਚਨਚੇਤ ਚੈਕਿੰਗ ਕੀਤੀ।

ਇਹ ਕਾਰਵਾਈ ਐਸਐਸਪੀ ਅਜੇ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਡੀਐਸਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਦੌਰਾਨ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਚੈਕਿੰਗ ਕੀਤੀ ਗਈ।

ਇਸਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣਾ ਸੀ। ਇਹ ਚੈਕਿੰਗ ਜੇਲ੍ਹ ਸੁਪਰਡੈਂਟ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਤੋਂ ਇਲਾਵਾ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਅਤੇ ਹੋਰ ਵਰਜਿਤ ਵਸਤੂਆਂ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਲਈ ਵਿਸ਼ੇਸ਼ ਛਾਪੇਮਾਰੀ ਵੀ ਕੀਤੀ ਗਈ।

Read Latest News and Breaking News at Daily Post TV, Browse for more News

Ad
Ad