ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ

Punjab Police: ਇਸ ਕਾਰਵਾਈ ਦੌਰਾਨ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।
Moga Police Busted Drug Smuggling Module: ਪੰਜਾਬ ਪੁਲਿਸ ਨਸ਼ੇ ਖਿਲਾਫ਼ ਲਗਾਤਾਰ ਐਕਸ਼ਨ ਮੋਡ ‘ਚ ਹੈ। ਇਸੇ ਸਿਲਸਿਲੇ ‘ਚ ਹੁਣ ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੱਕ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਮੋਗਾ ਪੁਲਿਸ ਨੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਦਿੱਤੀ ਹੈ। ਉਨ੍ਹਾਂ ਪੋਸਟ ‘ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਕਿ ਸਰਹੱਦ ਪਾਰ ਇੱਕ ਮਜ਼ਬੂਤ ਗਠਜੋੜ ਦਾ ਸੰਕੇਤ ਹੈ। ਪੁਲਿਸ ਥਾਣਾ ਸਦਰ, ਮੋਗਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।