ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਮੋਗਾ ਗੋਲੀਕਾਂਡ: ਦੋਵਾਂ ਨੌਜਵਾਨਾਂ ਦਾ ਅੰਤਿਮ ਸਸਕਾਰ, ਪਰਿਵਾਰ ਨੂੰ ਆਰਥਿਕ ਮਦਦ ਦੇਣ ਦਾ ਐਲਾਨ

ਮੋਗਾ: ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਐਤਵਾਰ ਦੇਰ ਸ਼ਾਮ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ ਸਾਹਿਲ ਜਿੰਦਲ ਅਤੇ ਗਗਨ ਜਿੰਦਲ ਦਾ ਮੰਗਲਵਾਰ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਨਸਾਫ਼ ਅਤੇ ਆਰਥਿਕ ਸਹਾਇਤਾ ਦੀ ਮੰਗ ਨੂੰ ਲੈ ਕੇ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਲੰਬੀ ਗੱਲਬਾਤ ਹੋਈ। ਸਹਿਮਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ਗੋਲੀਕਾਂਡ: ਦੋਵਾਂ ਨੌਜਵਾਨਾਂ ਦਾ ਅੰਤਿਮ ਸਸਕਾਰ, ਪਰਿਵਾਰ ਨੂੰ ਆਰਥਿਕ ਮਦਦ ਦੇਣ ਦਾ ਐਲਾਨ

ਮੋਗਾ: ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਐਤਵਾਰ ਦੇਰ ਸ਼ਾਮ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ ਸਾਹਿਲ ਜਿੰਦਲ ਅਤੇ ਗਗਨ ਜਿੰਦਲ ਦਾ ਮੰਗਲਵਾਰ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਨਸਾਫ਼ ਅਤੇ ਆਰਥਿਕ ਸਹਾਇਤਾ ਦੀ ਮੰਗ ਨੂੰ ਲੈ ਕੇ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਲੰਬੀ ਗੱਲਬਾਤ ਹੋਈ। ਸਹਿਮਤੀ ਬਣਨ ਤੋਂ ਬਾਅਦ ਪਰਿਵਾਰ ਅੰਤਿਮ ਸਸਕਾਰ ਲਈ ਰਾਜ਼ੀ ਹੋ ਗਿਆ। ਐਤਵਾਰ ਦੇਰ ਸ਼ਾਮ ਅੰਗਦਪੁਰਾ ਮੁਹੱਲੇ ਵਿੱਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ’ਤੇ ਸਕਾਰਪੀਓ ਸਵਾਰ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ ਸਨ। ਇਸ ਘਟਨਾ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ। ਇਨ੍ਹਾਂ ਵਿੱਚੋਂ ਸਾਹਿਲ ਜਿੰਦਲ ਅਤੇ ਗਗਨ ਜਿੰਦਲ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।

ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੇ ਇਨਸਾਫ਼ ਅਤੇ ਸਰਕਾਰ ਵੱਲੋਂ ਆਰਥਿਕ ਸਹਾਇਤਾ ਮਿਲਣ ਦੀ ਮੰਗ ਕਰਦਿਆਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੋਮਵਾਰ ਨੂੰ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ, ਐੱਸਐੱਸਪੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਰਿਵਾਰ ਨਾਲ ਗੱਲਬਾਤ ਕੀਤੀ। ਸੋਮਵਾਰ ਰਾਤ ਕਰੀਬ 8 ਵਜੇ ਦੋਵਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ, ਪਰ ਮੰਗਲਵਾਰ ਸਵੇਰੇ ਪਰਿਵਾਰ ਨੇ ਮੁੜ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

ਬਾਅਦ ਵਿੱਚ ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਸਹਿਮਤੀ ਬਣ ਗਈ। ਪੁਲਿਸ ਦੀ ਮੌਜੂਦਗੀ ਵਿੱਚ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਹਸਪਤਾਲ ਤੋਂ ਘਰ ਲਿਆਂਦੀਆਂ ਗਈਆਂ, ਜਿੱਥੇ ਪਰਿਵਾਰਕ ਮੈਂਬਰਾਂ ਨੇ ਅੰਤਿਮ ਦਰਸ਼ਨ ਕੀਤੇ। ਇਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਦੋਵਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਮੌਜੂਦ ਸਨ।

ਗਗਨ ਦੀ ਪਤਨੀ ਨੂੰ ਨੌਕਰੀ, ਪੁੱਤਰ ਦੀ ਪੜ੍ਹਾਈ ਦਾ ਖਰਚਾ ਚੁੱਕੇਗੀ ਸਰਕਾਰ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਗਨ ਜਿੰਦਲ ਦੀ ਪਤਨੀ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਉਸ ਦੇ ਪੁੱਤਰ ਦੀ ਪੜ੍ਹਾਈ ਦਾ ਖਰਚਾ ਵੀ ਪੰਜਾਬ ਸਰਕਾਰ ਚੁੱਕੇਗੀ। ਵਿਧਾਇਕ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਦੇ ਮਾਮਲੇ ’ਤੇ ਸਿਆਸਤ ਕੀਤੀ, ਜਿਸ ਕਾਰਨ ਅੰਤਿਮ ਸੰਸਕਾਰ ਵਿੱਚ ਦੇਰੀ ਹੋਈ। ਉਨ੍ਹਾਂ ਮੁਤਾਬਕ, ਮੁੱਢਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਪੁਰਾਣੀ ਰੰਜਿਸ਼ ਕਾਰਨ ਕੀਤੀ ਗਈ ਹੋ ਸਕਦੀ ਹੈ।

12 ਮੁਲਜ਼ਮ ਗ੍ਰਿਫ਼ਤਾਰ, ਜ਼ਖ਼ਮੀ ਰਾਘਵ ਦੀ ਹਾਲਤ ਬਾਰੇ ਵੀ ਦਿੱਤੀ ਜਾਣਕਾਰੀ
ਵਿਧਾਇਕ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ ਕਈ ਹੋਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਤੀਜੇ ਨੌਜਵਾਨ ਰਾਘਵ ਬਾਰੇ ਉਨ੍ਹਾਂ ਦੱਸਿਆ ਕਿ ਉਸ ਨੂੰ ਛੇ ਗੋਲੀਆਂ ਲੱਗੀਆਂ ਸਨ। ਆਪਰੇਸ਼ਨ ਦੌਰਾਨ ਦੋ-ਤਿੰਨ ਗੋਲੀਆਂ ਕੱਢੀਆਂ ਗਈਆਂ, ਜਦਕਿ ਇੱਕ ਗੋਲੀ ਗਰਦਨ ਵਿੱਚ ਫਸੀ ਹੋਈ ਹੈ, ਜਿਸ ਕਾਰਨ ਆਪਰੇਸ਼ਨ ਵਿੱਚ ਖ਼ਤਰਾ ਦੱਸਿਆ ਗਿਆ ਹੈ। ਆਪਰੇਸ਼ਨ ਤੋਂ ਬਾਅਦ ਰਾਘਵ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਵਿਧਾਇਕ ਮੁਤਾਬਕ, ਹੁਣ ਉਹ ਹੋਸ਼ ਵਿੱਚ ਹੈ ਅਤੇ ਪਰਿਵਾਰਕ ਮੈਂਬਰ ਉਸ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਰਾਘਵ ਦੇ ਪਰਿਵਾਰ ਦੀ ਵੀ ਮਦਦ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News